ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ.
ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਸ ਧਾਰਮਿਕ ਸਮਾਗਮ *ਚ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਯੂ.ਐਸ.ਏ ਦੇ ਮੈਂਬਰ ਡਾ. ਕੰਵਲਜੀਤ ਸਿੰਘ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਖਾਲਸਾ ਗਲੋਬਲ ਰੀਚ ਫਾਉਡੇਸ਼ਨ ਯੂ.ਐਸ.ਏ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ ਗਾਇਨ ਨਾਲ ਕੀਤੀ ਗਈ।
ਸਰਬਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਫਾਊਂਡੇਸ਼ਨ ਦੇ ਮੁੱਖ ਮਕਸਦ ‘ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਫਾਊਂਡੇਸ਼ਨ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ।ਡਾ. ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਦੇ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦੇ ਹੋਏ ਬੱਚਿਆਂ ਨੂੰ ਆਪਣੇ ਜੀਵਨ *ਚ ਗੁਰਬਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗੁਰੂ ਨਾਲ ਜੁੜਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਪ੍ਰਿੰ: ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਅਤੇ ਗਵਰਨਿੰਗ ਕੌਂਸਲ ਦਾ ਧੰਨਵਾਦ ਕੀਤਾ।ਜਿਨ੍ਹਾਂ ਵਲੋਂ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ‘ਚ ਰੱਖਦੇ ਹੋਏ ਸਮੇਂ ਸਮੇਂ ‘ਤੇ ਆਪਣਾ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਸ਼ਲਾਘਾ ਕੀਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media