Saturday, July 27, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਟ੍ਰੈਫਿਕ ਵਿਭਾਗ ਤੋਂ ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੰਦਿਆਂ ਵਾਹਨ ਚਲਾਉਦੇ ਸਮੇਂ ਸੜਕ *ਤੇ ਅਨੁਸ਼ਾਸਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਇਸ ਪ੍ਰੋਗਰਾਮ ’ਚ ਪ੍ਰਿੰ: ਨਾਨਕ ਸਿੰਘ ਨੇ ਆਪਣੇ ਸ਼ੁਰੂਆਤੀ ਭਾਸ਼ਣ ’ਚ ਕਿਹਾ ਕਿ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਇਸ ਨਾਲ ਅਸੀਂ ਆਵਾਜਾਈ ਨਾਲ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਤੋਂ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚ ਸਕਦੇ ਹਾਂ।
ਦਲਜੀਤ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ’ਚ ਦੁਰਘਟਨਾਵਾਂ ਦਿਨ-ਬਦਿਨ ਵਧ ਰਹੀਆਂ ਹਨ, ਜਿਸ ਨਾਲ ਕਿ ਦੇਸ਼ ਨੂੰ ਆਰਥਿਕ ਪੱਖੋ ਬਹੁਤ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਜਿਹੜਾ ਕਿ ਕੋਈ ਨਾ ਕੋਈ ਵਾਹਨ ਚਲਾਉਦਾ ਹੈ, ਉਸ ਨੂੰ ਆਵਾਜਾਈ ਨਿਯਮਾਂ ਦੀ ਸੰਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਉਸ ਦਾ ਫ਼ਰਜ ਬਣਦਾ ਹੈ ਕਿ ਉਹ ਇਨ੍ਹਾਂ ਨਿਯਮਾਂ ਦੀ ਪਾਲਣਾ ’ਚ ਕੋਈ ਕੁਤਾਹੀ ਨਾ ਵਰਤੇ।ਪ੍ਰੋਗਰਾਮ ਦੇ ਅੰਤ ’ਚ ਨਾਨਕ ਸਿੰਘ ਨੇ ਦਲਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …