ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਦਸਵੀਂ ਜਮਾਤ ਆਈ.ਸੀ.ਐਸ.ਈ ਬੋਰਡ 2022-2023 ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ‘ਚ ਸਫਲਤਾ ਅਤੇ ਚੰਗੀ ਕਾਰਗੁਜ਼ਾਰੀ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਹਿੱਤ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਤਰਪ੍ਰੀਤ ਸਿੰਘ ਦੇ ਰਾਗੀ ਜੱਥੇ ਨੇ ਰੰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ।ਵਿਸ਼ੇਸ਼ ਤੌਰ ‘ਤੇ ਪੁੱਜੇ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਦਿਆਰਥੀਆਂ ਨੂੰ ਆਪਣੀ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ਪੂਰੀ ਮਿਹਨਤ, ਲਗਨ ਅਤੇ ਇਕਾਗਰਤਾ ਨਾਲ ਕਰਕੇ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ।ਉਹਨਾਂ ਬੱਚਿਆਂ ਨੂੰ ਨੈਤਿਕ ਗੁਣਾਂ ਦਾ ਧਾਰਨੀ ਬਣਦਿਆਂ ਭਵਿੱਖ ਦੀਆਂ ਸਫਲ ਮੰਜਿਲਾਂ ਤੈਅ ਕਰਨ ਦਾ ਆਸ਼ੀਰਵਾਦ ਦਿੱਤਾ ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਹੋਰਨਾਂ ਮੈਂਬਰ ਸਾਹਿਬਾਨ ਨੇ ਵੀ ਵਿਦਿਆਰਥੀਆਂ ਨੂੰ ਆਉਣ ਵਾਲੇ ਇਮਤਿਹਾਨਾਂ ਵਿਚ ਸਫਲਤਾ ਲਈ ਸੁ਼ਭਕਾਮਨਾਵਾਂ ਅਤੇ ਪ੍ਰੀਖਿਆਂ ਦੀ ਤਿਆਰੀ ਲਈ ਸੁਝਾਅ ਦਿੱਤੇ। ਇਸ ਮੋਕੇ ਸੈਸ਼ਨ 2021-22 ਦੇ ਦਸਵੀਂ ਜਮਾਤ ਵਿਚੋਂ ਮੈਰਿਟ ਹਾਸਲ ਕਰਨ ਵਾਲੇ ਸਕੂਲ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।
ਅੰਤ ਸਕੂਲ ਮੈਂਬਰ ਇੰਚਾਰਜ ਸ੍ਰੀਮਤੀ ਰਮਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲ ਕੌਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਅਰਦਾਸ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਜਗਜੀਤ ਸਿੰਘ, ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਸਕੂਲ ਮੈਂਬਰ ਇੰਚਾਰਜ ਰਣਦੀਪ ਸਿੰਘ ਅਤੇ ਸ੍ਰੀਮਤੀ ਰਮਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਪ੍ਰੋ. ਹਰੀ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਨਵਤੇਜ਼ ਸਿੰਘ ਨਾਰੰਗ, ਡਾਇਰੈਕਟਰ ਓਪਰੇਸ਼ਨ ਡਾ. ਅੰਮ੍ਰਿਤਪਾਲ ਸਿੰਘ ਚਾਵਲਾ, ਪ੍ਰਿੰਸੀਪਲ ਸ੍ਰੀਮਤੀ ਨਿਰਮਲ ਕੌਰ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰਨਾਂ ਉਘੀਆਂ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।