Monday, April 7, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੀ ਅਰੰਭਤਾ ਸਕੂਲ ਸ਼ਬਦ ਗਾਇਨ ਦੁਆਰਾ ਕੀਤੀ ਗਈ । ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਨੇ ਅੱਜ ਦੇ ਸੈਮੀਨਾਰ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਕਰਤ ਕੀਤੀ।ਸਕੂਲ ਦੇ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਅੱਜ ਦੇ ਪ੍ਰੋਗਰਾਮ ਵਿੱਚ ਨਨਕਾਣਾ ਸਾਹਿਬ ਦੀ ਯਾਦ ਨਾਲ ਸੰਬੰਧਿਤ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ‘ਸਾਕਾ ਨਨਕਾਣਾ ਸਾਹਿਬ’ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ਼ਹੀਦੀਆਂ ਦੇ ਆਪਣੇ ਵਿਰਸੇ ਨੂੰ ਯਾਦ ਰੱਖਣ ਅਤੇ ਆਪਣੇ ਸਾਥੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ ਜੀ.ਟੀ ਰੋਡ ਸਕੂਲ ਰਬਿੰਦਰਬੀਰ ਸਿੰਘ ਭੱਲਾ ਅਤੇ ਡਾ: ਧਰਮਵੀਰ ਸਿੰਘ ਵੱਲੋਂ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ ਭੱਲਰ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਅਤੇ ਸੰਗੀਤ ਅਧਿਆਪਕਾ ਸ਼੍ਰੀਮਤੀ ਪ੍ਰਭਜੋਤ ਕੌਰ ਵੀ ਹਾਜਰ ਸਨ ।

Check Also

ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …