Wednesday, September 16, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਾਂ-ਬੋਲੀ ਦਿਵਸ ਮੌਕੇ ਰੈਲੀ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ `ਅੰਤਰਰਾਸ਼ਟਰੀ ਮਾਂ- ਬੋਲੀ ਦਿਵਸ` ਦੇ ਮੌਕੇ ਮਾਤ- ਭਾਸ਼ਾ ਪੰਜਾਬੀ ਨੂੰ ਸਮਰਪਿਤ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਮਾਤ-ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਵੱਖ ਵੱਖ ਨਾਰ੍ਹਿਆਂ ਰਾਹੀਂ ਮਾਂ-ਬੋਲੀ ਪੰਜਾਬੀ ਦਾ ਗੁਣਗਾਨ ਕੀਤਾ।ਸਕੂਲ ਦੇ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਜੀਵਨ ਵਿੱਚ ਮਾਂ-ਬੋਲੀ ਦੀ ਮਹਾਨਤਾ ਸਬੰਧੀ ਚਾਨਣਾ ਪਾਇਆ।ਇਹ ਰੈਲੀ ਸਕੂਲ ਦੇ ਮੈਂਬਰ ਸਾਹਿਬਾਨ ਪ੍ਰੋਫੈਸਰ ਹਰੀ ਸਿੰਘ ਅਤੇ ਰਬਿੰਦਰਬੀਰ ਸਿੰਘ ਭੱਲਾ ਦੀ ਅਗਵਾਈ ‘ਚ ਕੀਤੀ ਗਈ।ਉਹਨਾਂ ਨੇ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਮਾਂ-ਬੋਲੀ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਣ ਲਈ ਪ੍ਰੇਰਿਤ ਕੀਤਾ।ਰੈਲੀ ਵਿਚ ਮੁੱਖ ਅਧਿਆਪਕਾ ਰਵਿੰਦਰ ਕੌਰ ਨਰੂਲਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …