Sunday, September 8, 2024

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਆਨਲਾਇਨ ਨਸ਼ਾ ਮੁਕਤ ਅਭਿਆਨ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨਸੀ.ਸੀ 24 ਬਟਾਲੀਅਨ ਅੰਮ੍ਰਿਤਸਰ ਪੰਜਾਬ ਦੇ ਕੈਡਿਟਾਂ ਲਈ ਨਸ਼ਾ ਮੁਕਤ ਆਨਲਾਇਨ ਵੈਬੀਨਾਰ ਕਰਵਾਇਆ ਗਿਆ।ਆਨਲਾਇਨ ਵੈਬੀਨਾਰ ਕਰਨਲ ਅਲੋਕ ਧੰਮੀ, ਪੀ.ਐਲ ਸਟਾਫ਼ ਕੁਲਦੀਪ ਸਿੰਘ ਦੁਆਰਾ ਆਯੋਜਿਤ ਕੀਤਾ ਗਿਆ।
ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਡਿਟਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਤੇ ਪੰਜਾਬ ਨੂੰ ਇਸ ਮਾਰੂ ਕੁਰੀਤੀ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਗਰਕ ਹੋ ਰਹੀ ਹੈ।ਮਾਪੇ ਬੱਚਿਆਂ ਨੂੰ ਇਨ੍ਹਾਂ ਤੋਂ ਬਚਾਉਣ ਲਈ ਵਿਦੇਸ਼ਾਂ ‘ਚ ਭੇਜ ਰਹੇ ਹਨ।ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਭਟਕਦਾ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …