ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੇ ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ
ਸੈਕੰਡਰੀ ਸਕੂਲ ਝਾੜੋਂ ਵਿਖੇ ਕਵਿਤਾ, ਭਾਸ਼ਣ, ਚਾਰਟ ਮੁਕਾਬਲੇ ਕਰਵਾਏ ਗਏ ਅਤੇ ਪੰਜਾਬੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਮੀਤ ਕੌਰ ਵਲੋਂ ਬੱਚਿਆਂ ਨੂੰ ਪੰਜਾਬੀ ਭਾਸ਼ਾ ਬਾਰੇ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਬੱਚਿਆਂ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੇ ਵਿਸ਼ੇਸ਼ ਤੌਰ ‘ਤੇ ਕਵਿਤਾਵਾਂ ਗਾਈਆਂ।ਇਸ ਮੁਕਾਬਲੇ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੁਕਾਬਲੇ ਦਾ ਸਿਹਰਾ ਪੰਜਾਬੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੂੰ ਜਾਂਦਾ ਹੈ।ਪ੍ਰਿੰਸੀਪਲ ਜਗਸੀਰ ਸਿੰਘ ਨੇ ਪੰਜਾਬੀ ਭਾਸ਼ਾ ਦੇ ਨਿਕਾਸ ਅਤੇ ਵਿਕਾਸ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਨਾਲ ਹੀ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਪੰਜਾਬੀ ਭਾਸ਼ਾ ਅੰਤਿਮ ਪੜਾਅ ਤੱਕ ਨਾ ਜਾਵੇ।ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media