ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਨਵਨਿਯੁੱਕਤ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਮਨਦੀਪ ਸਿੰਘ ਸੰਧੂ ਨੂੰ ਅਹੁੱਦਾ ਸੰਭਾਲਣ ਤੋ ਬਾਅਦ ਬਲਾਕ
ਅਟਾਰੀ ਦੀ ਡਿਪੂ ਹੋਲਡਰ ਐਸ਼ੋਸੀਏਸਨ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਨੇਸ਼ਟਾ ਨੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਆਪਣੇ ਬਲਾਕ ਅਟਾਰੀ ਵਿੱਚ ਡਿਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋ ਜਾਣੂ ਕਰਵਾਇਆ।ਜਿੰਨਾ ਨੂੰ ਹਮਦਰਦੀ ਨਾਲ ਸੁਣ ਕੇ ਸੰਧੂ ਨੇ ਵਿਸ਼ਵਾਸ ਦੁਆਇਆ ਕਿ ਡਿਪੂ ਹੋਲਡਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਏਗੀ।ਉਨਾਂ ਨਾਲ ਏ.ਐਫ.ਐਸ.ਓ ਸੌਰਵ ਮਹਾਜਨ, ਇੰਸਪੈਕਟਰ ਮਨਪ੍ਰੀਤ ਸਿੰਘ ਰਾਹੀ, ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਗੁਰਨਾਮ ਸਿੰਘ ਅਟਾਰੀ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media