Saturday, June 27, 2026

ਡਿਪਟੀ ਕਮਿਸ਼ਨਰ ਵਲੋਂ ਜੀ-20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ

15 ਤੋਂ 17 ਅਤੇ 19 ਤੋਂ 20 ਤੱਕ ਸ਼ਹਿਰ ਵਿੱਚ ਹੋਵੇਗਾ ਜੀ 20 ਸੰਮੇਲਨ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀ ਮਹਿਮਾਨ ਨਵਾਜ਼ੀ ਲਈ ਚੱਲ ਰਹੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕੀਤੀ।ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੱਕ ਸਿੱਖਿਆ ਦੇ ਵਿਸ਼ੇ ’ਤੇ ਜੀ 20 ਸੰਮੇਲਨ ਦੀ ਉਚ ਪੱਧਰੀ ਮੀਟਿੰਗ ਹੋਵੇਗੀ ਅਤੇ 19 ਤੋਂ 20 ਮਾਰਚ ਤੱਕ ਕਿਰਤ ਵਿਸ਼ੇ ’ਤੇ ਅੰਤਰਰਾਸ਼ਟਰੀ ਟਰੇਡ ਸੰਗਠਨਾਂ ਦੀ ਮੀਟਿੰਗ ਹੋਵੇਗੀ।
ਉਨਾਂ ਕਿਹਾ ਕਿ ਇਸ ਜੀ 20 ਸਿਖਰ ਸੰਮੇਲਨ ਨੂੰ ਲੈ ਕੇ ਸ਼ਹਿਰ ਦੀ ਨੁਹਾਰ ਬਦਲਣ ਅਤੇ ਸਾਫ਼ ਸਫ਼ਾਈ ਦਾ ਵੱਡੇ ਪੱਧਰ ’ਤੇ ਚਲ ਰਿਹਾ ਹੈ ਅਤੇ ਸਾਡਾ ਬਤੌਰ ਸ਼ਹਿਰੀ ਇਹ ਫਰਜ਼ ਬਣਦਾ ਹੈ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਈਏ।ਉਨਾਂ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ, ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੀ ਬਣੀ ਜੁਆਇੰਟ ਐਕਸ਼ਨ ਕਮੇਟੀ ਨੂੰ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਦੀ ਹਦਾਇਤ ਕੀਤੀ।ਉਨਾਂ ਕਿਹਾ ਕਿ ਬਣੇ ਮਾਣ ਵਾਲੀ ਗੱਲ ਹੈ ਕਿ ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ਵਿਖੇ ਹੋ ਰਿਹਾ ਹੈ।ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਮੇਂ ਤੋਂ ਪਹਿਲਾਂ ਸਾਰੇ ਵਿਕਾਸ ਕਾਰਜ਼ ਮੁਕੰਮਲ ਹੋ ਜਾਣੇ ਚਾਹੀਦੇ ਹਨ।ਉਨਾਂ ਦੱਸਿਆ ਕਿ ਸੰਮੇਲਨ ਦੇ ਮੁੱਖ ਪ੍ਰੋਗਰਾਮ ਖਾਲਸਾ ਕਾਲਜ ਅੰਮਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਲੀਕੇ ਗਏ ਹਨ।ਇਸ ਤੋਂ ਇਲਾਵਾ ਡੈਲੀਗੇਟ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨ ਲਈ ਵੀ ਜਾਣਗੇ।
ਇਸ ਮੌਕੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ ਮਜੀਠਾ ਸ੍ਰੀਮਤੀ ਹਰਨੂਰ ਕੌਰ, ਸਿਮਰਨਦੀਪ ਸਿੰਘ ਆਈ.ਏ.ਐਸ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …