Saturday, June 27, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ‘ਹੁਨਰ ਵਿਕਾਸ’ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਹੁਨਰ ਵਿਕਾਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਆਈ. ਡਿਜੀਟਲ ਪ੍ਰੇਨਿਊਰ ਕੰਪਨੀ ਤੋਂ ਸ਼੍ਰੀਮਤੀ ਮਨੀਸ਼ਾ ਢੀਂਗਰਾ ਅਤੇ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ।
ਸ੍ਰ੍ਰੀਮਤੀ ਢੀਂਗਰਾ ਅਤੇ ਮਨਪ੍ਰੀਤ ਕੌਰ ਨੇ ਕਾਮਰਸ ਵਿਭਾਗ ਦਾ ਦੌਰਾ ਕਰਨ ਉਪਰੰਤ ਵਿਦਿਆਰਥਣਾਂ ਨੂੰ ਹੁਨਰ ਵਿਕਾਸ ਅਤੇ ਸਿਖਲਾਈ ਦੇ ਵੱਖ-ਵੱਖ ਕੋਰਸਾਂ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ।ਉਨ੍ਹਾਂ ਜੀਵਨ ’ਚ ਉੱਦਮੀ ਹੁਨਰ ਦੀ ਮਹੱਤਤਾ ’ਤੇ ਧਿਆਨ ਕੇਂਦਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਹੁਨਰ ਨੂੰ ਵਿਕਸਿਤ ਕਰਨ ਲਈ ਵੀ ਉਤਸ਼ਾਹਿਤ ਕੀਤਾ, ਜਿਸ ਨਾਲ ਉਹ ਸੰਪੂਰਨ ਸ਼ਖਸੀਅਤ ਨੂੰ ਉਭਾਰ ਸਕਣਗੇ।
ਕਾਲਜ ਪਿੰਸੀਪਲ ਨਾਨਕ ਸਿੰਘ ਨੇ ਬੁਲਾਰਿਆਂ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਗਈ ਜਾਣਕਾਰੀ ਸਬੰਧੀ ਕਿਹਾ ਕਿ ਵਿੱਦਿਅਕ ਸੰਸਥਾਵਾਂ ’ਚ ਅਜਿਹੇ ਪ੍ਰੋਗਰਾਮ ਦੇ ਹੁਨਰ ’ਚ ਨਿਖਾਰ ਲਿਆਉਣ ਲਾਹੇਵੰਦ ਸਾਬਿਤ ਹੁੰਦੇ ਹਨ।ਜਿਸ ਲਈ ਵਿਦਿਆਰਥੀਆਂ ਨੂੰ ਆਪਣੇ ਪੜ੍ਹਾਈ ਦੇ ਨਾਲ ਨਾਲ ਰੋਜ਼ਗਾਰ ਭਰਪੂਰ ਕੋਰਸਾਂ ਦਾ ਸਮੇਂ ਰਹਿੰਦਿਆਂ ਫ਼ਾਇਦਾ ਜ਼ਰੂਰਤ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਕਤ ਕਰਵਾਏ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਲੋੜੀਂਦੇ ਹੁਨਰ ਸੈਟਾਂ ਨਾਲ ਲੈਸ ਕਰਨਾ ਹੈ ਜੋ ਸਬੰਧਿਤ ਖੇਤਰਾਂ ’ਚ ਉਨ੍ਹਾਂ ਦੇ ਰੁਜ਼ਗਾਰ ਦੇ ਯੋਗ ਹੋਣਗੇ ਅਤੇ ਉਤਪਾਦਕਤਾ ’ਚ ਵੀ ਸੁਧਾਰ ਕਰਨਗੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …