Saturday, December 21, 2024

ਰੰਗਾ-ਰੰਗ ਪ੍ਰੋਗਰਾਮ ਨਾਲ ਕੀਤੀ ਸਲਾਨਾ ਐਥਲੈਟਿਕ ਮੀਟ ਦੀ ਸ਼ੁਰੂਆਤ

ਭੀਖੀ, 23 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸਲਾਨਾ ਐਥਲੈਟਿਕ ਮੀਟ ਦੀ ਸ਼ੁਰੂਆਤ ਰੰਗਾਰੰਗ ਪ੍ਰੋਗਰਾਮ ਨਾਲ ਕੀਤੀ ਗਈ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ, ਮੈਂਬਰ ਡਾ. ਰਾਜ ਕੁਮਾਰ, ਹੋਰ ਮੈਂਬਰਾਂ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।ਦੋ ਦਿਨ ਚੱਲਣ ਵਾਲੀ ਐਥਲੈਟਿਕ ਮੀਟ ਦੀ ਅਰੰਭਤਾ ਪਿਛਲੇ ਸਾਲ ਦੀ ਬੈਸਟ ਐਥਲੀਟ ਰਹੀ ਹਰਪ੍ਰੀਤ ਕੌਰ ਨੇ ਮਿਸ਼ਾਲ ਜਗਾ ਕੇ ਕੀਤੀ।ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਤੇ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ।
ਅੱਜ ਦੇ ਖੇਡ ਮੁਕਾਬਲੇ ਵਿੱਚ 200 ਮੀਟਰ ਰੇਸ (ਲੜਕੇ) ਵਿੱਚ ਜਸਪ੍ਰੀਤ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ ਨੇ ਪਹਿਲਾ, ਦੂਜਾ ਤੇ ਤੀਜਾ, 400 ਮੀਟਰ (ਲੜਕੀਆਂ) ਜਸਪ੍ਰੀਤ ਕੌਰ, ਰਸ਼ਨਪ੍ਰੀਤ ਕੌਰ ਅਤੇ ਸਰਸਵਤੀ ਨੇ ਪਹਿਲਾ, ਦੂਜਾ ਤੇ ਤੀਜਾ, 800 ਮੀਟਰ (ਲੜਕੇ) ਨਵਦੀਪ ਸਿੰਘ, ਲਵਪ੍ਰੀਤ ਸਿੰਘ ਤੇ ਜਗਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਐਥਲੈਟਿਕ ਮੀਟ ਕੋਆਰਡੀਨੇਟਰ ਪ੍ਰੋ. ਗੁਰਤੇਜ ਸਿੰਘ ਤੇਜੀ ਅਤੇ ਪ੍ਰੋ. ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਹੋ ਰਹੀ ਹੈ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …