ਅੰਮ੍ਰਿਤਸਰ 23 ਫਰਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਦੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਜਿਲ੍ਹਾ ਅੰਮ੍ਰਿਤਸਰ ਵਿੱਚ 61
ਆਂਗਣਵਾੜੀ ਵਰਕਰ, 7 ਆਂਗਣਵਾੜੀ ਵਰਕਰ (ਮਿੰਨੀ ਆਂਗਣਵਾੜੀ ਸੈਂਟਰ) ਅਤੇ 333 ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਲਈ ਉਮੀਦਵਾਰ 9 ਮਾਰਚ 2023 ਤੱਕ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੇ ਦਫ਼ਤਰਾਂ ਵਿਚ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।
ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਵਰਕਰ (ਮਿੰਨੀ ਆਂਗਣਵਾੜੀ ਸੈਂਟਰ) ਲਈ ਵਿਦਿਅਕ ਯੋਗਤਾ 10+2 ਅਤੇ ਆਂਗਣਵਾੜੀ ਹੈਲਪਰਾਂ ਲਈ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ।ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਲਈ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਵੀ ਲਾਜ਼ਮੀ ਹੈ।ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਅਪਲਾਈ ਕਰਨ ਲਈ ਬਿਨੈਕਾਰ ਦੀ ਉਮਰ 18 ਤੋਂ 35 ਸਾਲ, ਦਿਵਿਆਂਗ ਵਿਧਵਾ ਤੇ ਤਲਾਕਸ਼ੁਦਾ ਦੀ ਉਮਰ 45 ਸਾਲ ਤੱਕ ਹੋਣੀ ਚਾਹੀਦੀ ਹੈ।ਉਨਾਂ ਦੱਸਿਆ ਕਿ ਉਮੀਦਵਾਰ ਸਬੰਧਤ ਪਿੰਡ/ਵਾਰਡ ਦੇ ਵਸਨੀਕ ਹੋਣੇ ਚਾਹੀਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹੇ ਦੀ ਵੈਬਸਾਈਟ <https://amritsar.nic.in/>`ਤੇ ਉਪਲੱਬਧ ਹੈ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media