Saturday, June 14, 2025
Breaking News

ਭਾਰਤੀ ਫ਼ੌਜ ਦੀ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਭਾਰਤੀ ਫੌਜ਼ ਵਿੱਚ ਇਸ ਸਾਲ ਤੋ ਭਰਤੀ ਦੀ ਪ੍ਰਕਿਰਿਆ ਵਿਚ ਬਦਲਾਅ ਕੀਤਾ ਗਿਆ ਹੈ ਅਤੇ ਇਸ ਸਾਲ ਤੋ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਦੀ ਆਨਲਾਈਨ ਸੰਯੁਕਤ ਪ੍ਰਵੇਸ਼ ਲਿਖਤੀ ਪ੍ਰੀਖਿਆ ਪਹਿਲਾਂ ਲਈ ਜਾਵੇਗੀ ਅਤੇ ਬਾਅਦ ਵਿਚ ਸਾਰੇ ਸਫਲ ਉਮੀਦਵਾਰਾਂ ਦੀ ਸਰੀਰਕ ਭਰਤੀ ਰੈਲੀ ਪਹਿਲਾਂ ਵਾਂਗ ਹੀ ਹੋਵੇਗੀ। ਰੈਲੀ ਦੇ ਸਥਾਨ ਅਤੇ ਮਿਤੀ ਦੇ ਵੇਰਵਿਆਂ ਦਾ ਐਲਾਨ ਵੱਖਰੇ ਤੌਰ ’ਤੇ ਕੀਤਾ ਜਾਵੇਗਾ।ਜਿਸ ਲਈ ਦੇਸ਼ ਭਰ ਵਿਚ 176 ਕੇਦਰ ਸਥਾਪਤ ਕੀਤੇ ਗਏ ਹਨ ਅਤੇ ਹਰੇਕ ਨੋਜਵਾਨ ਪ੍ਰੀਖਿਆ ਦੇਣ ਲਈ ਤਿਨ ਕੇਦਰਾਂ ਦੀ ਚੋਣ ਕਰ ਸਕਦਾ ਹੈ।
ਇਸ ਸਬੰਧੀ ਅੱਜ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਭਰਤੀ ਅਫਸਰ ਕਰਨਲ ਚੇਤਨ ਪਾਂਡੇ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਆਨਲਾਈਨ ਪ੍ਰੀਖਿਆਵਾਂ 17 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ।ਉਨਾਂ੍ਹ ਦੱਸਿਆ ਕਿ ਅਗਨੀਵੀਰ ਫੌਜ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 16 ਫਰਵਰੀ ਤੋਂ ਸ਼ੁਰੂ ਹੋ ਕੇ 15 ਮਾਰਚ 2023 ਤੱਕ ਚੱਲੇਗੀ।ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਸਾਰੇ ਇਛੁੱਕ ਉਮੀਦਵਾਰ ਭਾਰਤੀ ਫੌਜ ਦੀ ਅਧਿਕਾਰਤ ਵੈਬਸਾਈਟ www.joinindianarmy.nic.in ਆਨਲਾਈਨ ਅਰਜ਼ੀ ਦੇ ਸਕਦੇ ਹਨ।ਲੋੜੀਂਦੀ ਸਿੱਖਆ ਯੋਗਤਾ ਵਾਲੇ 1 ਅਕਤੂਬਰ, 2002 ਤੋਂ 1 ਅਪ੍ਰੈਲ 2006 (ਦੋਵੇਂ ਮਿਤੀਆਂ ਸਣੇ) ਦਰਮਿਆਨ ਪੈਦਾ ਹੋਏ ਸਾਰੇ ਅਣਵਿਆਹੇ ਯੋਗ ਪੁਰਸ਼/ਮਹਿਲਾ ਉਮੀਦਵਾਰ ਅਗਨੀਵੀਰ (ਜਨਰਲ ਡਿਊਟੀ, ਅਗਨੀਵੀਰ ਟਰੇਡਜ਼ਮੈਨ (8ਵੀਂ ਅਤੇ 10ਵੀਂ ਪਾਸ), ਅਗਨੀਵੀਰ ਕਲਰਕ/ਸਟੋਰਕੀਪਰ ਟੈਕਨੀਕਲ, ਅਗਨੀਵੀਰ ਟੈਕਨੀਕਲ (ਸਾਰਿਆਂ ਵਿੱਚ), ਅਗਨੀਵੀਰ ਜਨਰਲ ਡਿਊਟੀ (ਮਹਿਲਾ ਮਿਲਟਰੀ ਪੁਲਿਸ) ਵਰਗਾਂ ਲਈ ਅਰਜ਼ੀ ਦੇ ਸਕਦੇ ਹਨ।ਯੋਗ ਪੁਰਸ਼ ਉਮੀਦਵਾਰਾਂ ਤੋਂ ਸਿਪਾਹੀ ਟੈਕਨੀਕਲ (ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ ਵੈਟਰਨਰੀ) ਅਤੇ ਸਿਪਾਹੀ ਫਾਰਮਾ ਸ਼੍ਰੇਣੀਆਂ ਲਈ ਵੀ ਬਿਨੈ ਪੱਤਰ ਮੰਗੇ ਜਾ ਰਹੇ ਹਨ।
ਕਰਨਲ ਪਾਂਡੇ ਨੇ ਫੋਜ ਵਿਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨ ਏਜੰਟਾਂ ਤੋ ਬਚ ਕੇ ਰਹਿਣ।ੳੋੁਨਾਂ੍ਹ ਦੱਸਿਆ ਕਿ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਨੂੰ ਉਨਾਂ੍ਹ ਦੀ ਰਸਿਟਰਡ ਈ ਮੇਲ ਆਈ.ਡੀ. ਅਤੇ ਰਜਿਸਟਰਡ ਮੋਬਾਇਲ ਤੇ ਐਸ.ਐਮ.ਐਸ ਰਾਹੀਂ ਐਡਮਿਟ ਕਾਰਡ ਭੇਜੇ ਜਾਂਦੇ ਹਨ।ਕਰਨਲ ਪਾਂਡੇ ਨੇ ਦੱਸਿਆ ਕਿ ਸੰਯੁਕਤ ਪ੍ਰਵੇਸ਼ ਪ੍ਰੀਖਿਆ ਦੀ ਫੀਸ 500/- ਰੁਪਏ ਹੈ ਜਿਸ ਵਿਚੋਂ 250 ਰੁਪਏ ਫੀਸ ਸਰਕਾਰ ਵਲੋਂ ਅਦਾ ਕੀਤੀ ਜਾਂਦੀ ਹੈ ਅਤੇ ਭਰਤੀ ਹੋਣ ਵਾਲੇ ਨੌਜਵਾਨ ਯੂ.ਪੀ.ਆਈ/ ਭੀਮ ਜਾਂ ਕ੍ਰੈਡਿਟ ਅਤੇ ਡੈਬਿਟ ਕਾਰਡ ਜਾਂ ਕਿਸੇ ਵੀ ਵੱਡੇ ਬੈਂਕ ਰਾਹੀਂ ਅਦਾ ਕਰ ਸਕਦੇ ਹਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਮੀ ਦੀ ਭਰਤੀ ਰੈਲੀ ਲਈ ਜ਼ਿਲਾ੍ਹ ਪ੍ਰਸ਼ਾਸਨ ਵਲੋ ਫੋਜ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਰੈਲੀ ਵਾਲੀ ਥਾਂ ਤੇ ਸੁਰੱਖਿਆ, ਮੈਡੀਕਲ ਟੀਮਾਂ ਅਤੇ ਪੀਣ ਵਾਲੇ ਪਾਣੀ ਦਾ ਪੂਰਾ ਪੂਬੰਧ ਕੀਤਾ ਜਾਂਦਾ ਹੈ। ਇਸ ਮੌਕੇ ਵਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਰੋਜ਼ਗਾਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …