Wednesday, March 4, 2026

ਖਾਲਸਾ ਕਾਲਜ ਵਿਖੇ ‘ਕੈਰੀਅਰ ਕਾਊਂਸਲਿੰਗ ਈਵੈਂਟ’ ਦਾ ਆਯੋਜਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੇ ਪੋਸਟ-ਗ੍ਰੈਜੂਏਟ ਵਿਭਾਗ ਨੇ ‘ਕੈਰੀਅਰ ਕਾਉਂਸਲਿੰਗ ਈਵੈਂਟ’ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਿਰਦੇਸ਼ਾਂ ’ਤੇ ਆਯੋਜਿਤ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਭਰਪੂਰ ਬਣਾਉਣਾ ਸੀ।ਜਿਸ ’ਚ ਵੱਖ-ਵੱਖ ਸਕੂਲਾਂ ਦੇ 120 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਵਿਭਾਗ ਦੀ ਲਾਇਬ੍ਰੇਰੀ, ਕਾਮਰਸ ਲੈਬ, ਕੰਪਿਊਟਰ ਲੈਬ ਅਤੇ ਰਿਸਰਚ ਲੈਬ ਸਮੇਤ ਪੂਰਾ ਕਾਮਰਸ ਵਿਭਾਗ ਦਾ ਦੌਰਾ ਕਰਵਾਇਆ ਗਿਆ।
ਇਸ ਸਮਾਗਮ ਨੂੰ ਕੋਆਰਡੀਨੇਟਰ ਡਾ. ਏ.ਕੇ ਕਾਹਲੋਂ ਅਤੇ ਕੋ-ਕੋਆਰਡੀਨੇਟਰ ਡਾ. ਦੀਪਕ ਦੇਵਗਨ ਦੀ ਦੇਖ-ਰੇਖ ਹੇਠ ਵਿਉਂਤਬੱਧ ਢੰਗ ਨਾਲ ਚਲਾਇਆ ਗਿਆ।ਡਾ. ਮਹਿਲ ਸਿੰਘ ਨੇ ਕਾਮਰਸ ਵਿਭਾਗ ਅਤੇ ਡਾ. ਦੇਵਗਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਮਾਗਮ ਦੇ ਸਫ਼ਲ ਆਯੋਜਨ ’ਤੇ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਉਕਤ ਸਕੂਲੀ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਅਤੇ ਇਨ੍ਹਾਂ ਕੋਰਸਾਂ ਨਾਲ ਜੁੜੇ ਕਰੀਅਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।
ਡਾ. ਦੇਵਗਨ ਨੇ ਕਿਹਾ ਕਿ ਕਾਮਰਸ ਵਿਭਾਗ ਦੀ ਫੈਕਲਟੀ ਕਾਮਰਸ ਅਤੇ ਮੈਨੇਜਮੈਂਟ ਦੇ ਖੇਤਰ ’ਚ ਸਾਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਭਵਿੱਖ ’ਚ ਵੀ ਅਜਿਹੇ ਸਮਾਗਮਾਂ ਦਾ ਆਯੋਜਨ ਕਰਦਾ ਰਹੇਗਾ।
ਇਸ ਮੌਕੇ ਡਾ. ਸਵਰਾਜ ਕੌਰ, ਡਾ. ਪੂਨਮ ਸ਼ਰਮਾ, ਡਾ. ਅਜੈ ਸਹਿਗਲ, ਡਾ. ਰਛਪਾਲ ਸਿੰਘ ਅਤੇ ਕਾਮਰਸ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …