ਪਠਾਨਕੋਟ, 23 (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਜਨਵਰੀ ਮਹੀਨੇ ਪੰਚਾਇਤ ਰਾਜ ਅਤੇ ਰੈਵਨਿਊ ਵਿਭਾਗ ਵਲੋਂ ਕੀਤੀ ਕਾਰਗੁਜ਼ਾਰੀ ਦਾ ਜਾਇਜ਼ਾ
ਲੈਣ ਲਈ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ ਧਾਰ ਕਲ੍ਹਾ, ਅਰਵਿੰਦਰਪਾਲ ਸਿੰਘ ਡੀ.ਆਰ.ਓ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਡਿਪਟੀ ਕਮਿਸਨਰ ਨੇ ਪੰਚਾਇਤੀ ਰਾਜ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ‘ਚ ਸਰਕਾਰੀ ਜ਼ਮੀਨਾਂ ‘ਤੇ ਕੀਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਸਨ ਅਤੇ ਇਸ ‘ਤੇ ਕਾਰਵਾਈ ਕਰਦਿਆਂ ਬਹੁਤ ਸਾਰੇ ਵਿਭਾਗਾਂ ਵਲੋਂ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਵਾਏ ਵੀ ਹਨ।ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕਿੰਨੀ ਜ਼ਮੀਨ ਤੋਂ ਲੋਕਾਂ ਦੇ ਨਜਾਇਜ਼ ਕਬਜੇ ਹਟਾਏ ਗਏ ਹਨ, ਇਸ ਦੀ ਰਿਪੋਰਟ ਬਣਾ ਕੇ ਜਿਲ੍ਹਾ ਪ੍ਰਸਾਸ਼ਨ ਨੂੰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪਿੱਛਲੇ ਦਿਨ੍ਹਾਂ ਦੋਰਾਨ ਆਦੇਸ਼ ਦਿੱਤੇ ਗਏ ਸਨ ਕਿ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨਾਲ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਮੋਕੇ ‘ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇ।ਜਿਨ੍ਹਾਂ ਮਾਮਲਿਆਂ ਦਾ ਮੋਕੇ ‘ਤੇ ਨਿਪਟਾਰਾ ਨਹੀਂ ਹੋ ਸਕਦਾ, ਉਨ੍ਹਾਂ ਨੂੰ ਦਫਤਰਾਂ ਵਿੱਚ ਲਿਆਂਦਾ ਜਾਵੇ ਅਤੇ ਪਾਰਟੀ ਨੂੰ ਇੱਕ ਨਿਰਧਾਰਿਤ ਸਮਾਂ ਦੇ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ‘ਤੇ ਕਾਰਵਾਈ ਕਰਦਿਆਂ ਜਿਲ੍ਹਾ ਪ੍ਰਸਾਸ਼ਨ ਵਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।ਇਸ ਤੋਂ ਇਲਾਵਾ ਮੀਟਿੰਗ ਦੋਰਾਨ ਜਮ੍ਹਾਂਬੰਦੀ, ਫਰਦ ਵੰਡ,ਨਿਸ਼ਾਨਦੇਹੀਆਂ, ਚੋਂਕੀਦਾਰੀ, ਰਿਕਵਰੀ ਵਰੰਟ ਆਦਿ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media