ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰਕ ਅਤੇ ਸੰਗੀਤ ਦੇ ਖੇਤਰ ’ਚ ਦਿੱਤੇ ਗਏ ਸਹਿਯੋਗ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਜਿਸ ਵਿਚ ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥਣਾਂ ਵੱਲੋਂ ਮਾਂ-ਬੋਲੀ ਨਾਲ ਸਬੰਧਿਤ ਗੀਤ ਗਾ ਕੇ ਕੀਤਾ।
ਡਾ. ਸੁਰਿੰਦਰ ਕੌਰ ਅਤੇ ਵਿਭਾਗ ਦੇ ਮੁਖੀ ਪ੍ਰੋ. ਰਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਦੇ ਕੇ ‘ਜੀ ਆਇਆ’ ਕਿਹਾ।ਉਨਾਂ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪ੍ਰੋ: ਰਵਿੰਦਰ ਕੌਰ, ਪ੍ਰੋ: ਮਨਬੀਰ ਕੌਰ, ਚੰਚਲ ਬਾਲਾ, ਮਨਜੀਤ ਸਿੰਘ, ਡਾ. ਰਾਕੇਸ਼ ਕੁਮਾਰ, ਡਾ. ਸੁਮਨ ਨਈਅਰ, ਪ੍ਰੋ: ਸਰੀਨਾ ਮਹਾਜਨ, ਜਸਵਿੰਦਰ ਸਿੰਘ, ਰੰਜਨਦੀਪ ਕੌਰ, ਪ੍ਰਦੀਪ ਕੌਰ, ਬਲਜੀਤ ਕੌਰ ਰਿਆੜ, ਡਾ. ਕਿਰਨ, ਪ੍ਰੋ: ਸੁਮਨਜੀਤ ਕੌਰ, ਸ਼ਰਨਜੀਤ ਕੌਰ ਆਦਿ ਅਧਿਆਪਕਾਂ ਅਤੇ ਵਿਦਿਆਰਥਣਾਂ ’ਚ ਦਿਵਿਆ, ਸੰਦੀਪ ਕੌਰ, ਕਿਰਨਜੀਤ ਕੌਰ, ਮੁਸਕਾਨ, ਰਵਨੀਤ ਕੌਰ, ਰੀਆ ਸ਼ਰਮਾ, ਅਨਮੋਲਦੀਪ ਕੌਰ, ਅਨਮੋਲ, ਸ਼ਰੂਤੀ, ਪਲਵੀ, ਰੋਜਦੀਪ ਕੌਰ, ਰਾਜਵਿੰਦਰ ਕੌਰ, ਜਸਲੀਨ ਕੌਰ ਪਵਨਦੀਪ ਕੌਰ ਆਦਿ ਕਾਲਜ ਦੇ ਲਗਭਗ 40 ਤੋਂ ਵਧੇਰੇ ਅਧਿਆਪਕਾਂ ਤੇ ਵਿਦਿਆਰਥਣਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਮਾਂ ਬੋਲੀ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਾਲਜ ਦੇ ਇਤਿਹਾਸ ਅਤੇ ਵਰਤਮਾਨ ਸਥਿਤੀ ਤੋਂ ਜਾਣੂ ਕਰਵਾਇਆ।
ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ ਨੇ ਮਾਂ ਬੋਲੀ ਦੀ ਮਹਾਨਤਾ ਨੂੰ ਬਰਕਰਾਰ ਰੱਖਣ, ਬੋਲਣ, ਪੜ੍ਹਨ ’ਚ ਮਾਣ ਮਹਿਸੂਸ ਕਰਨ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਲਣ ਕਰਨ ਦਾ ਸੰਦੇਸ਼ ਦਿੱਤਾ।ਸਤਨਾਮ ਸਿੰਘ ਪਾਖੁਰਪੁਰਾ, ਗਿਆਨੀ ਸੰਤੋਖ ਸਿੰਘ ਆਸਟਰੇਲੀਆ ਕਸ਼ਮੀਰ ਸਿੰਘ ਗਿੱਲ, ਹਰਮੀਤ ਆਰਟਿਸਟ ਸਮੇਤ ਹੋਰ ਨਾਮਵਰ ਕਵੀਆਂ ਨੇ ਪੰਜਾਬੀ ਮਾਤ ਭਾਸ਼ਾ ਦੀ ਅਹਿਮੀਅਤ ਨੂੰ ਉਜਾਗਰ ਕਰਦੀਆਂ ਰਚਨਾਵਾਂ ਪੜ੍ਹੀਆਂ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਧਰਮ ਸਿੰਘ (ਸਾਬਕਾ ਪ੍ਰੋਫ਼ੈਸਰ ਤੇ ਮੁਖੀ) ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ।ਕੁੰਜੀਵਤ ਭਾਸ਼ਣ ਡਾ. ਮਨਜਿੰਦਰ ਸਿੰਘ (ਐਸੋਸੀਏਟ ਪ੍ਰੋਫ਼ੈਸਰ ਤੇ ਮੁਖੀ) ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤਾ।ਸ਼੍ਰੋਮਣੀ ਨਾਟਕਕਾਰ ਡਾ. ਕੇਵਲ ਧਾਲੀਵਾਲ ਨੇ ਵੀ ਪੰਜਾਬੀ ਮਾਂ ਬੋਲੀ ਲਿਖਣ, ਪੜ੍ਹਨ ਤੇ ਬੋਲਣ ਅਤੇ ਆਪਣੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਨਾਲ ਜੋੜਨ ਦਾ ਸੰਦੇਸ਼ ਦਿੱਤਾ।ਉਘੇ ਸੰਗੀਤਕਾਰ ਤੇ ਨਾਮੀ ਗਾਇਕ ਹਰਿੰਦਰ ਸੋਹਲ ਨੇ ਆਪਣੇ ਗੀਤਾਂ ਰਾਹੀ ਪੰਜਾਬੀ ਮਾਂ ਬੋਲੀ ਅਤੇ ਵਿਸ਼ਵ ਪ੍ਰਸਿੱਧ ਸਾਹਿਤਕਾਰਾਂ ਦੀਆਂ ਕਾਵਿਕ ਰਚਨਾਵਾਂ ਦਾ ਗਾਇਨ ਕਰਕੇ ਸਰੋਤਿਆਂ ਨੂੰ ਅਨੰਦਿਤ ਕੀਤਾ। ਪ੍ਰੋਗਰਾਮ ’ਚ ਅਸ਼ੋਕ ਤਲਵਾਰ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਮਾਂ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਮੰਚ ਸੰਚਾਲਨ ਅਤੇ ਕਨਵੀਨਰ ਦੀ ਭੂਮਿਕਾ ਡਾ. ਬਲਜੀਤ ਕੌਰ ਰਿਆੜ ਨੇ ਨਿਭਾਈ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …