Thursday, November 21, 2024

ਮਜ਼ਦੂਰ ਮੁਕਤੀ ਮੋਰਚੇ ਨੇ ਆਪਣੀਆਂ ਮੰਗਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮਜ਼ਦੂਰ ਵਲੋਂ ਆਪਣੀਆਂ ਮੰਗਾਂ ਸਬੰਧੀ ਸਥਾਨਕ ਦਾਣਾ ਮੰਡੀ ਵਿਖੇ ਇਕੱਠੇ ਹੋ ਕੇ ਐਸ.ਡੀ.ਐਮ ਲਹਿਰਾ ਦੇ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ।ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖਿਲਾਫ ਜ਼ੰਮ ਕੇ ਨਾਅਰੇਬਾਜ਼ੀ ਕੀਤੀ ਗਈ।ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਹੇਠ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਵੀ ਗਰੀਬਾਂ ‘ਤੇ ਦਾਬਾ ਰੱਖਿਆ ਜਾਂਦਾ ਹੈ।ਖੋਖਰ ਕਲਾਂ ਪਿੰਡ ਦੀ ਪੰਚਾਇਤ ਵਲੋਂ ਮਜ਼ਦੂਰਾਂ ਦੇ ਕੱਟੇ ਹੋਏ ਪਲਾਟ ਮੁੜ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸੇ ਤਰ੍ਹਾਂ ਪਿੰਡ ਕਾਲਬੰਜਾਰਾ ਦੇ ਦਲਿਤ ਪਰਿਵਾਰ ਨਾਲ ਪਿੰਡ ਦੇ ਧਨਾਢ ਲੋਕਾਂ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨੂੰ ਵਾਰ-ਵਾਰ ਸਿਕਾਇਤਾਂ ਦੇਣ ਦੇ ਬਾਵਜ਼ੂਦ ਵੀ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਦਲਿਤਾਂ ਤੇ ਧੱਕੇਸ਼ਾਹੀ ਦੇ ਖਿਲਾਫ ਅਤੇ ਮੰਗਾਂ ਮਨਾਉਣ ਲਈ 28 ਫਰਵਰੀ ਨੂੰ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਏਟਕ ਦੇ ਪ੍ਰਧਾਨ ਕਾਮਰੇਡ ਮਿੰਦਰ ਸਿੰਘ ਬਾਗੀ, ਬਿੱਟੂ ਸਿੰਘ ਖੋਖਰ, ਤਰਸੇਮ ਸਿੰਘ, ਪੱਪੂ ਸਿੰਘ, ਕਰਮਾ ਸਿੰਘ ਕਾਲਬੰਜ਼ਾਰਾ, ਮਨਜੀਤ ਕੌਰ ਤੇ ਭਾਰੀ ਗਿਣਤੀ ‘ਚ ਮਜ਼ਦੂਰ ਮੌਜ਼ੂਦ ਸਨ ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …