Sunday, September 8, 2024

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਇੰਟਰਨਸ਼ਿਪ ਲਈ ਚੋਣ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਦੋ ਵਿਦਿਆਰਥੀਆਂ ਮੋਮਿਨ ਅਹਿਮਦ ਰਾਠਰ (ਰਿਸਰਚ ਸਕਾਲਰ) ਅਤੇ ਮਿਸ. ਨੀਲਮ (ਐਮ.ਐਡ ਵਿਦਿਆਰਥੀ) ਨੂੰ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ) ਦੀ ਪੇਡ ਇੰਟਰਨਸ਼ਿਪ ਪ੍ਰੋਗਰਾਮ ਲਈ ਚੁਣਿਆ ਗਿਆ ਹੈ।ਵਿਦਿਆਰਥੀਆਂ ਨੂੰ ਇਹ ਇੰਟਰਨਸ਼ਿਪ ਉਹਨਾਂ ਦੀ ਉਚ ਪਾਏ ਦੀ ਖੋਜ਼ ਅਤੇ ਅਕਾਦਮਿਕਤਾ ਦੇ ਆਧਾਰ `ਤੇ ਪ੍ਰਦਾਨ ਕੀਤੀ ਗਈ ਹੈ।
ਸਮਾਜਿਕ ਅਤੇ ਦਿਹਾਤੀ ਵਿਕਾਸ ਲਈ ਖੋਜ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਦੇ ਅਧੀਨ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਅਧੀਨ ਕਾਰਜ਼ ਕੀਤੇ ਜਾਂਦੇ ਹਨ।ਇਹ ਇੰਟਰਨਸ਼ਿਪ ਇਸੇ ਸਕੀਮ ਅਧੀਨ ਪ੍ਰਦਾਨ ਕੀਤੀ ਗਈ ਹੈ ਅਤੇ 20000 ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਪ੍ਰਦਾਨ ਕੀਤੀ ਜਾਵੇਗੀ।
ਪ੍ਰੋ. (ਡਾ.) ਦੀਪਾ ਸਿਕੰਦ ਕੌਟਸ ਡੀਨ ਫੈਕਲਟੀ ਆਫ਼ ਐਜੂਕੇਸ਼ਨ ਨੇ ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ) ਇੰਟਰਨਸ਼ਿਪ ਵਿੱਚ ਚੁਣੇ ਜਾਣ ਲਈ ਦਿਲੋਂ ਵਧਾਈ ਦਿੰਦਿਆਂ ਬਿਹਤਰ ਭਵਿੱਖ ਅਤੇ ਸਫਲਤਾ ਲਈ ਕਾਮਨਾ ਕੀਤੀ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …