Sunday, December 22, 2024

ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਵੱਖ-ਵੱਖ ਕੋਰਸਾਂ ਦੀ ਸਿਖਲਾਈ ਮੁਫਤ – ਏ.ਡੀ.ਸੀ (ਜ)

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਪੰਜਾਬ ਰਾਜ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ (ਐਨ.ਯੂ.ਐਲ.ਐਮ) ਸਕੀਮ ਤਹਿਤ ਜ਼ਿਲੇ ‘ਚ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰ ਮੋਜ਼ੂਦ ਹਨ, ਜਿਨਾਂ੍ਹ ਵਿਚ ਅਲੱਗ-ਅਲੱਗ ਕੋਰਸ ਕਰਵਾਇਆ ਜਾ ਰਹੇ ਹਨ। ਵਿਸ਼ੇਸ਼ ਤੋਰ ‘ਤੇ ਇੰਡੀਅਨ ਰੈਡ-ਕਰੋਸ ਸੁਸਾਇਟੀ ਅੰਮ੍ਰਿਤਸਰ ਵਿਖੇ Self Employed Tailor, Child Care Taker ( Non- Clinical), Domestic Data Entry Operator, Bridal Fashion and Portfolio Makeup Artist ਆਦਿ ਕੋਰਸ ਕਰਵਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਇਹਨਾਂ ਕੋਰਸਾਂ ਲਈ ਮੁਫਤ ਹੁਨਰ ਸਿੱਖਲਾਈ ਦਿੱਤੀ ਜਾ ਰਹੀ ਹੈ।ਇੰਨਾਂ੍ਹ ਕੋਰਸਾਂ ਵਿੱਚ ਕੇਵਲ ਸ਼ਹਿਰੀ ਲੜਕੇ ਅਤੇ ਲੜਕੀਆਂ, ਜਿਨਾਂ ਦੀ ਪਰਿਵਾਰਕ ਆਮਦਨ 3 ਲੱਖ ਤੋਂ ਘੱਟ ਹੋਵੇ, ਯੋਗਤਾ 10ਵੀਂ ਪਾਸ ਅਤੇ 12ਵੀਂ ਪਾਸ ਅਤੇ ਉਮਰ 18-35 ਸਾਲ ਵਾਲੇ ਦਾਖਲਾ ਲੈ ਸਕਦੇ ਹਨ। ਕੋਰਸਾਂ ਦੀ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫਤ ਕਿਤਾਬਾਂ, ਵਰਦੀ ਅਤੇ ਟ੍ਰੇਨਿੰਗ ਸਮੱਗਰੀ ਦਿੱਤੀ ਜਾਂਦੀ ਹੈ।ਕੋਰਸ ਪੂਰਾ ਹੋਣ ਉਪਰੰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਅਤੇ ਪਲੇਸਮੈਂਟ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।ਲਾਭਪਾਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਕਮਰਾ ਨੰ: 8 ਵਿਚ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ: 9132313000, 8146057677, 7526997777, 8146998662 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …