Thursday, April 3, 2025
Breaking News

ਭਾਈ ਚਤਰ ਸਿੰਘ ਜੀਵਨ ਸਿੰਘ ਪ੍ਰੈਸ ਦੇ ਵਿਵਾਦ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਚਤਰ ਸਿੰਘ ਜੀਵਨ ਸਿੰਘ ਸ੍ਰੀ ਅੰਮ੍ਰਿਤਸਰ ਦੀ ਪ੍ਰੈਸ ਦੇ ਮਸਲੇ ‘ਤੇ ਪੈਦਾ ਹੋਏ ਵਿਵਾਦ ਦੀ ਜਾਂਚ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਗੁਟਕਾ ਸਾਹਿਬ, ਧਾਰਮਿਕ ਪੋਥੀਆਂ ਅਤੇ ਹੋਰ ਧਾਰਮਿਕ ਲਿਟਰੇਚਰ ਦੀ ਛਪਾਈ ਕਰਨ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੋਲਡਨ ਆਫਸੈਟ ਪ੍ਰੈਸ ਸਮੇਤ ਸਾਰੀਆਂ ਪ੍ਰੈਸਾਂ ਦੀ ਮੌਕੇ ‘ਤੇ ਜਾ ਕੇ ਸਤਿਕਾਰ ਅਤੇ ਸਾਂਭ-ਸੰਭਾਲ ਸਬੰਧੀ ਹੋ ਰਹੀਆਂ ਤਰੁੱਟੀਆਂ ਬਾਰੇ ਨਿਰੀਖਣ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।

Check Also

ਗੁਰੂ ਅਰਜਨ ਦੇਵ ਮਾਰਗ ਤੋਂ ਕੈਬਨਿਟ ਮੰਤਰੀ ਈ.ਟੀ.ਓ ਨੇ ਹਟਵਾਇਆ ਸ਼ਰਾਬ ਦਾ ਠੇਕਾ

ਅੰਮ੍ਰਿਤਸਰ 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ …