ਸਮਰਾਲਾ, 25 ਫਰਵਰੀ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਐ: ਸਿ): ਲੁਧਿਆਣਾ
ਹਰਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਅਤੇ ਬੀ.ਪੀ.ਈ.ਓ ਅਵਤਾਰ ਸਿੰਘ ਦੀ ਅਗਵਾਈ ‘ਚ ਅੱਜ ਬਲਾਕ ਸਮਰਾਲਾ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਉਟਾਲਾਂ ਤੋਂ ਕੀਤੀ ਗਈ।ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਅਤੇ ਵਿਦਿਆਰਥੀਆਂ ਦੀਆਂ ਸ਼ਾਨਾਮੱਤੀ ਪ੍ਰਾਪਤੀਆਂ ਨੂੰ ਦਰਸਾਉਂਦੀ ਹੋਈ ਮੋਬਾਇਲ ਵੈਨ ਅਤੇ ਗੱਡੀਆਂ ਦਾ ਕਾਫ਼ਲਾ ਸਰਕਾਰੀ ਪ੍ਰਾਇਮਰੀ ਸਕੂਲ ਉਟਾਲਾਂ ਤੋਂ ਰਵਾਨਾ ਹੋਇਆ।ਜਿਸ ਵਿੱਚ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਰਕਾਰ ਦੀਆਂ ਨੀਤੀਆਂ ਤੇ ਬੱਚਿਆਂ ਨੂੰ ਮਿਲਦੀਆਂ ਸੁਵਿਧਾਵਾਂ ਦੀ ਜਾਣਕਾਰੀ ਦਿੱਤੀ।ਉਨਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਨੇੜੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਪ੍ਰੇਰਿਤ ਕੀਤਾ।
ਇਸ ਮੌਕੇ ਸੀ.ਐਚ.ਟੀ ਸਤਨਾਮ ਸਿੰਘ, ਪੁਸ਼ਵਿੰਦਰ ਸਿੰਘ, ਅਮਨਪ੍ਰੀਤ ਕੌਰ, ਦਲਜੀਤ ਕੌਰ, ਹਰਪ੍ਰੀਤ ਸਿੰਘ, ਐਚ.ਟੀ ਜੈਦੀਪ ਮੈਨਰੋ, ਜਗਵਿੰਦਰ ਸਿੰਘ, ਬੀ.ਐਮ.ਟੀ ਇੰਦਰਜੀਤ ਸਿੰਘ, ਨਰਿੰਦਰਪਾਲ ਸਿੰਘ ਅਤੇ ਸਰਪੰਚ ਪ੍ਰੇਮਵੀਰ ਸੱਦੀ ਆਦਿ ਸ਼ਾਮਿਲ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media