ਅੰਮ੍ਰਿਤਸਰ, 26 ਫਰਵਰੀ (ਸਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੇਂਦਰ ਵਲੋਂ 2 ਮਾਰਚ ਦਿਨ ਵੀਰਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨਾਂ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਇਸ ਮੇਲੇ ਵਿਚ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਹਿੱਸਾ ਲੈਣਗੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਸਾਰੇ ਵਿਭਾਗ ਆਪਣੀਆਂ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ।ਸਾਇੰਸਦਾਨਾਂ ਵਲੋਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ।ਆਉਣ ਵਾਲੀਆਂ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਝੋਨੇ ਅਤੇ ਬਾਸਮਤੀ ਦੇ ਸੁਧਰੇ ਬੀਜ਼ ਵੀ ਵੰਡੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media