ਬਟਾਲਾ, 16 ਦਸੰਬਰ (ਨਰਿੰਦਰ ਸਿੰਘ ਬਰਨਾਲ) – ਐੱਨ.ਸੀ.ਸੀ. ਵਿਦਿਆਰਥੀਆਂ ਵਿੱਚ ਅਨੁਸ਼ਾਸਨ ਕਾਇਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੀਆਂ ਸੇਵਾਵਾਂ ਵਿੱਚ ਸੇਵਾਵਾਂ ਨਿਭਾਉਣ ਦਾ ਬੇਹਤਰੀਨ ਮੌਕਾ ਦਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਐੱਨ.ਸੀ.ਸੀ. ਦੀਆਂ ਗਤੀਵਿਧੀਆਂ ‘ਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ।ਇਹ ਪ੍ਰਗਟਾਵਾ ਬ੍ਰਿਗੇਡੀਅਰ ਬਲਵਿੰਦਰ ਸਿੰਘ ਕਮਾਂਡਰ ਐੱਨ.ਸੀ.ਸੀ. ਗਰੱਪ ਹੈਡਕੁਆਟਰ ਅੰਮ੍ਰਿਤਸਰ ਨੇ ਸਰਕਾਰੀ ਸੀਨੀਅਰ ਸਕੈਨਡਰੀ ਸਕੂਲ ਧਿਆਨਪੁਰ ਵਿਖੇ ਐੱਨ.ਸੀ.ਸੀ. ਦੇ ਚੱਲ ਰਹੇ 10 ਰੋਜ਼ਾ ਕੈਂਪ ਦਾ ਨਿਰੀਖਣ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਐੱਨ.ਸੀ.ਸੀ. ਦੇਸ ਦੀਆਂ ਰੱਖਿਆ ਫੌਜਾਂ ਨੂੰ ਉੱਚ ਕੋਟੀ ਦੇ ਬਹਾਦਰ ਜਵਾਨ ਦਿੱਤੇ ਹਨ ਜਿਨ੍ਹਾਂ ‘ਤੇ ਦੇਸ਼ ਵਾਸੀਆਂ ਨੂੰ ਮਾਣ ਹੈ। ਬ੍ਰਿਗੇਡੀਅਰ ਬਲਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਜੋ ਬੱਚੇ ਐੱਨ.ਸੀ.ਸੀ. ਨੂੰ ਅਪਨਾਉਂਦੇ ਹਨ ਉਹ ਆਪਣੇ ਜੀਵਨ ਵਿੱਚ ਸਫਲਤਾ ਹਾਸਲ ਕਰਦੇ ਹਨ।
ਇਸ ਮੌਕੇ ਕਰਨਲ ਬੀ.ਐੱਸ. ਬਾਜਵਾ, ਐੱਸ.ਐੱਮ. ਬਿੱਕਰ ਸਿੰਘ, ਸੂਬੇਦਾਰ ਅਮਰਜੀਤ ਸਿੰਘ, ਸੂਬੇਦਾਰ ਬਲਜੀਤ ਸਿੰਘ, ਹਵਾਲਦਾਰ ਸਤਨਾਮ ਸਿੰਘ, ਸੁਪਰਡੈਂਟ ਸੁਖਜਿੰਦਰ ਕੌਰ, ਜਸਵੰਤ ਸਿੰਘ, ਗਗਨਦੀਪ ਸ਼ਰਮਾ, ਹਰਪਾਲ ਸਿੰਘ, ਅਮਰਪ੍ਰੀਤ ਸਿੰਘ, ਵਿਨੋਦ ਕੁਮਾਰ, ਸੁਖਦੇਵ ਰਾਜ ਅਤੇ ਐੱਨ.ਸੀ.ਸੀ. ਦਾ ਸਾਰਾ ਸਟਾਫ ਹਾਜ਼ਰ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …