Friday, March 1, 2024

ਸਹਾਰਾ ਫਾਊਂਡੇਸ਼ਨ ਨੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਨੂੰ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਭੇਟ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਵਲੋਂ ਸਥਾਨਕ ਕਿਲਾ ਮਾਰਕੀਟ ਵਿਖੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਨੂੰ ਡਾ. ਸੁਮਿੰਦਰ ਸਿੰਘ ਦੀ ਅਗਵਾਈ ‘ਚ ਸਮੂਹ ਮੈਂਬਰਾਂ ਵਲੋਂ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ।ਇੱਕ ਸੰਖੇਪ ਸਮਾਗਮ ਦੌਰਾਨ ਸਰਬਜੀਤ ਸਿੰਘ ਰੇਖੀ ਚੇਅਰਮੈਨ ਨੇ ਚੰਦਰ ਸ਼ੇਖਰ ਆਜ਼ਾਦ ਵਲੋਂ ਭਾਰਤ ਮਾਤਾ ਨੂੰ ਆਜ਼ਾਦ ਕਰਵਾਉਣ ‘ਚ ਪਾਏ ਯੋਗਦਾਨ ‘ਤੇ ਚਾਨਣਾ ਪਾਇਆ।ਡਾ. ਦਿਨਸ਼ ਗਰੋਵਰ ਨੇ ਕਿਹਾ ਕਿ ਆਜ਼ਾਦ ਵਰਗੇ ਦੇਸ਼ ਭਗਤਾਂ ਦੇ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦਾ ਸਮਾਜ ਸਿਰਜਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
ਇਸ ਮੌਕੇ ਮਹਿੰਦਰ ਕੁਮਾਰ, ਸੁਭਾਸ਼ ਕਰਾੜੀਆ, ਪੂਰਨ ਚੰਦ ਸ਼ਰਮਾ, ਅਸ਼ੋਕ ਕੁਮਾਰ, ਅਭਿਨੰਦਨ ਚੌਹਾਨ, ਨਰਿੰਦਰ ਸਿੰਘ, ਵਰਿੰਦਰਜੀਤ ਸਿੰਘ ਬਜਾਜ, ਪੰਕਜ ਬਾਵਾ, ਲਵਪ੍ਰੀਤ ਸਿੰਘ, ਨਰਿੰਦਰ ਕੁਮਾਰ ਆਦਿ ਸਹਾਰਾ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਅਧੀਨ ਵਿੱਦਿਅਕ ਅਦਾਰਿਆਂ ਨੇ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ …