ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ)- ਬੀਤੇ ਦਿਨੀ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਜਥੇਦਾਰ ਹਰਪਾਲ ਸਿੰਘ ਚੱਠਾ ਦੇ ਭਤੀਜੇ ਸੁਖਜਿੰਦਰ ਸਿੰਘ ਸੁੱਖੀ ਚੱਠਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਨਾਨਕਸਰ ਸਾਹਿਬ ਸਿੰਘਪੁਰਾ ਰੋਡ ਸੁਨਾਮ ਵਿਖੇ ਸ੍ਰੀ ਸਾਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਅੰਤਿਮ ਅਰਦਾਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਪਾਰਟੀ ਦੇ ਜਥੇਬੰਦਕ ਸਕੱਤਰ ਗੋਵਿੰਦਰ ਸਿੰਘ ਸੰਧੂ, ਜਥੇਦਾਰ ਸ਼ਾਹਬਾਜ਼ ਸਿੰਘ ਡਸਕਾ, ਗੁਰਚਰਨ ਸਿੰਘ ਜਖੇਪਲ, ਭਗਵੰਤ ਸਿੰਘ ਚੰਦੜ, ਸ਼ੇਰ ਸਿੰਘ ਮੂਨਕ, ਮਨਜੀਤ ਸਿੰਘ ਕੁੱਕੂ, ਮੱਘਰ ਸਿੰਘ ਕੁਲਾਰ, ਹਰਿੰਦਰ ਸਿੰਘ ਸੁਨਾਮ, ਯੂਥ ਆਗੂ ਸਤਨਾਮ ਸਿੰਘ ਰੱਤੋਕੇ, ਰਘਵੀਰ ਸਿੰਘ, ਨਰਿੰਦਰ ਸਿੰਘ, ਹਰਦੀਪ ਸਿੰਘ ਢੱਡਰੀਆਂ, ਹਰਵਿੰਦਰ ਸਿੰਘ ਮੰਡੇਰ ਕਲਾਂ, ਸੁੱਖੀ ਲੌਂਗੋਵਾਲ ਆਦਿ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਜਥੇਬੰਦਕ ਸਕੱਤਰ ਗੋਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜਥੇਦਾਰ ਹਰਪਾਲ ਸਿੰਘ ਪਾਰਟੀ ਦੇ ਵਫਾਦਾਰ ਸਿਪਾਹੀ ਹਨ, ਜਿਨ੍ਹਾਂ ਦਾ ਪੂਰਾ ਪਰਿਵਾਰ ਸਿੱਖ ਕੌਮ ਅਤੇ ਪਾਰਟੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਰਿਹਾ ਹੈ।
Check Also
ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …