Saturday, July 27, 2024

ਭਾਈ ਜੀਵਨ ਸਿੰਘ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ – ਜਥੇਦਾਰ ਰਾਮਪੁਰਾ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਨਿਵਾਜ਼ੇ ਰੰਗਰੇਟੇ ਗੁਰੂ ਕੇ ਬੇਟੇ ਭਾਈ ਜੀਵਨ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਸਿੰਘ ਜੀ) ਦੀਆਂ ਕੁਰਬਾਨੀਆਂ ਤੋਂ ਕੌਮ ਦੀ ਨੌਜਵਾਨ ਪੀੜ੍ਹੀ ਨੂੰ ਸਬਕ ਲੈ ਕੇ ਸਿੱਖ ਪੰਥ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਅਤੇ ਹਲਕਾ ਸੰਗਰੂਰ ਦੇ ਇੰਚਾਰਜ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਪਿੰਡ ਬਾਲੀਆਂ ਵਿਖੇ ਇੱਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਅਤੇ ਸਰਕਲ ਪ੍ਰਧਾਨ ਜਸਪ੍ਰੀਤ ਸਿੰਘ ਬਾਲੀਆਂ ਪਿੰਡ ਬਾਲੀਆਂ ਵਿਖੇ ਭਾਈ ਜੀਵਨ ਸਿੰਘ ਜੀ ਦੀ ਯਾਦ ਵਿੱਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਮੌਕੇ ਪਾਰਟੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਹਾਜ਼ਰੀ ਲਵਾਉਣ ਪਹੁੰਚੇ ਸਨ।
ਸਮਾਗਮ ਵਿੱਚ ਵੱਡੀ ਗਿਣਤੀ ‘ਚ ਸੰਗਤ ਨੇ ਹਾਜਰੀ ਭਰੀ ਅਤੇ ਕੀਰਤਨੀ ਜਥੇ ਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …