Saturday, July 27, 2024

ਸ੍ਰੀ ਸੁਖਮਨੀ ਸੁਸਾਇਟੀ ਦੇ ਗੁਰਮਤਿ ਸਮਾਗਮ ਦੌਰਾਨ ਅਮਰੀਕਾ ਨਿਵਾਸੀ ਅਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਦਲਬੀਰ ਸਿੰਘ ਬਾਬਾ ਪ੍ਰਧਾਨ, ਹਰਭਜਨ ਸਿੰਘ ਭੱਟੀ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਜਤਿੰਦਰ ਪਾਲ ਸਿੰਘ ਹੈਪੀ, ਅਰਵਿੰਦਰ ਸਿੰਘ ਪਿੰਕੀ, ਹਰਵਿੰਦਰ ਸਿੰਘ ਬਿੱਟੂ ਦੀ ਦੇਖ-ਰੇਖ ਹੇਠ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਵਿੱਚ ਸੁਸਾਇਟੀ ਦੇ ਸਹਿਯੋਗੀ ਅਮਰੀਕਾ ਨਿਵਾਸੀ ਅਜੀਤ ਸਿੰਘ ਨੇ ਆਪਣੀ ਧਰਮਪਤਨੀ ਦਵਿੰਦਰ ਕੌਰ (ਪੁੱਤਰੀ ਸਵਰਗੀ ਸੁਰਜੀਤ ਸਿੰਘ ਗਾਂਧੀ) ਸਮੇਤ ਹਾਜ਼ਰੀ ਭਰੀ।ਜਗਜੀਤ ਸਿੰਘ ਦੀ ਅਗਵਾਈ ‘ਚ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਕੀਤੇ ਗਏ।ਉਪਰੰਤ ਸੁਸਾਇਟੀ ਸੇਵਕ ਚਰਨਜੀਤ ਪਾਲ ਸਿੰਘ ਚੰਨੀ, ਗੁਰਮੀਤ ਸਿੰਘ, ਗੁਰਕੰਵਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਿੰਦਰ ਜੀਤ ਸਿੰਘ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ।ਗੁਰਿੰਦਰ ਸਿੰਘ ਗੁਜਰਾਲ ਨੇ ਨਾਮ ਸਿਮਰਨ ਦੀ ਮਹਿਮਾ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਜਸਵਿੰਦਰ ਪਾਲ ਸਿੰਘ ਵਿੱਕੀ, ਹਰਦੀਪ ਸਿੰਘ ਸਾਹਨੀ, ਜਗਜੀਤ ਸਿੰਘ ਭਿੰਡਰ, ਪੀਤਮ ਸਿੰਘ, ਮਹਿੰਦਰ ਪਾਲ ਸਿੰਘ ਪਾਹਵਾ, ਜਸਵੀਰ ਸਿੰਘ ਖਾਲਸਾ, ਸੁਖਵਿੰਦਰ ਸਿੰਘ ਸੋਨੀ, ਹਰਜੀਤ ਸਿੰਘ ਪਾਹਵਾ, ਤੇਜਿੰਦਰ ਸਿੰਘ ਸੋਢੀ, ਸਵਰਨ ਕੌਰ, ਗੁਰਮੀਤ ਕੌਰ, ਗੁਰਲੀਨ ਕੌਰ, ਜੋਗਿੰਦਰ ਕੌਰ ਪਾਹਵਾ, ਭੁਪਿੰਦਰ ਕੌਰ ਮਹਿਰੋਕ, ਰੇਖਾ ਕਾਲੜਾ, ਕਿਰਨਾ ਰਾਣੀ ਆਦਿ ਨੇ ਵੱਖ-ਵੱਖ ਸੇਵਾਵਾਂ ਰਾਹੀਂ ਸਹਿਯੋਗ ਦਿੱਤਾ।
ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ ਨੇ ਦੱਸਿਆ ਕੋਰੋਨਾ ਕਾਲ ਤੋਂ ਸੁਸਾਇਟੀ ਵਲੋਂ ਗੁਰਿੰਦਰ ਸਿੰਘ ਗੁਜਰਾਲ ਦੀ ਨਿਗਰਾਨੀ ਹੇਠ ਜੂਮ ਮਾਧਿਅਮ ਰਾਹੀਂ ਰੋਜ਼ਾਨਾ ਸ਼ਾਮ ਨੂੰ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਦਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ।ਜਿਸ ਵਿੱਚ ਅਜੀਤ ਸਿੰਘ ਅਮਰੀਕਾ ਵਾਲੇ ਸਮੇਂ-ਸਮੇਂ ‘ਤੇ ਪ੍ਰੋਗਰਾਮ ਸੰਚਾਲਕ ਦੇ ਨਾਲ-ਨਾਲ ਗੁਰਬਾਣੀ ਵਿਚਾਰ, ਗੁਰ ਇਤਿਹਾਸ ਅਤੇ ਖਾਸ ਕਰਕੇ ਨਾਮ ਸਿਮਰਨ ਦੇ ਨਾਲ ਸੰਗਤਾਂ ਨੂੰ ਜੋੜਨ ਦੀ ਸੇਵਾ ਨਿਰੰਤਰ ਕਰ ਰਹੇ ਹਨ।ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਦਿੱਤਾ ਜਾ ਰਿਹਾ ਹੈ। ਭਾਈ ਰਾਮ ਸਿੰਘ ਹੈਡ ਗ੍ਰੰਥੀ ਵਲੋਂ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਉਪਰੰਤ ਸੁਸਾਇਟੀ ਵੱਲੋਂ ਅਜੀਤ ਸਿੰਘ ਅਤੇ ਸਰਦਾਰਨੀ ਦਵਿੰਦਰ ਕੌਰ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਇਹ ਰਸਮ ਦਲਵੀਰ ਸਿੰਘ ਬਾਬਾ, ਗੁਰਿੰਦਰਜੀਤ ਸਿੰਘ, ਹਰਦੀਪ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਨਰਿੰਦਰ ਪਾਲ ਸਿੰਘ ਐਡਵੋਕੇਟ, ਜਸਵਿੰਦਰ ਪਾਲ ਸਿੰਘ, ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਭਜਨ ਸਿੰਘ ਭੱਟੀ, ਜਗਜੀਤ ਸਿੰਘ ਭਿੰਡਰ , ਸਵਰਨ ਕੌਰ ਨੇ ਨਿਭਾਈ।ਗੁਰਦੁਆਰਾ ਸਾਹਿਬ ਵੱਲੋਂ ਗੁਰਮੀਤ ਸਿੰਘ, ਮੋਹਨ ਸਿੰਘ, ਗੁਰਮੀਤ ਸਿੰਘ ਕਾਲੜਾ ਨੇ ਅਜੀਤ ਸਿੰਘ ਅਤੇ ਸਾਹਿਬ ਸਿੰਘ ਬੜੌਦਾ ਨੂੰ ਸਨਮਾਨਿਤ ਕੀਤਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਸਤਰੀ ਕੌਂਸਲ ਵਲੋਂ ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਅਤੇ ਅਮਨਦੀਪ ਕੌਰ ਨੇ ਸਿਰੋਪਾਓ ਦੇ ਕੇ ਸਨਮਾਨਿਆ।ਸਮਾਗਮ ਵਿੱਚ ਗੁਰਜੰਟ ਸਿੰਘ ਰਾਹੀ, ਮਨਪ੍ਰੀਤ ਸਿੰਘ ਐਸ.ਡੀ.ਓ, ਹਰਜੀਤ ਸਿੰਘ ਢੀਂਗਰਾ, ਮਨਮੋਹਨ ਸਿੰਘ ਰੇਖੀ, ਬਲਜੋਤ ਸਿੰਘ, ਪ੍ਰਭਜੋਤ ਸਿੰਘ, ਡਾ. ਹਰਸਿਮਰਨ ਕੌਰ, ਡਾ. ਹਰਜੀਤ ਕੌਰ, ਪ੍ਰਿਤਪਾਲ ਕੌਰ ਸਾਹਨੀ, ਇੰਦਰਪਾਲ ਕੌਰ, ਕੁਲਵਿੰਦਰ ਕੌਰ ਢੀਂਗਰਾ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …