Thursday, May 29, 2025
Breaking News

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਮੁਹ ਵਿਦਿਆਰਥਣਾਂ ਵਲੋਂ ਸਲਾਨਾ ਪ੍ਰੀਖਿਆਵਾਂ ’ਚ ਬੈਠਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਗੁਰ ਚਰਨਾਂ ’ਚ ਹਾਜ਼ਰੀ ਲਵਾਈ।
ਇਸ ਧਾਰਮਿਕ ਸਮਾਗਮ ’ਚ ਸ੍ਰੀ ਜਪੁ ਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥਣਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਖਾਲਸਾ ਕਾਲਜ (ਲੜਕੇ) ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਨੇ ਬੱਚਿਆਂ ਨੂੰ ਇਮਤਿਹਾਨਾਂ ’ਚੋਂ ਚੰਗੇ ਨੰਬਰ ਲੈ ਕੇ ਪਾਸ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸਮੂਹ ਸਖਸ਼ੀਅਤਾਂ ਦਾ ਸਮਾਗਮ ’ਚ ਪਹੁੰਚਣ ਲਈ ਧੰਨਵਾਦ ਕੀਤਾ।ਸਰਦੂਲ ਸਿੰਘ ਮੰਨਨ ਅਤੇ ਕੌਂਸਲ ਮੈਂਬਰ ਗੁਰਮਹਿੰਦਰ ਸਿੰਘ, ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਧਾਰਮਿਕ ਪ੍ਰੀਖਿਆਵਾਂ ’ਚੋਂ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ਼ ਆਦਿ ਹਾਜ਼ਰ ਸਨ।ਵਿਦਿਆਰਥਣਾਂ ਵਲੋ ਗੁਰੂ ਕੇ ਲੰਗਰ ਦੀ ਸੇਵਾ ਨਿਭਾਈ ਗਈ।

 

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …