Thursday, May 29, 2025
Breaking News

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦਾ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ‘ਸਕਰੀ (ਐਸ.ਕੇ.ਆਰ.ਆਈ) ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਜਿੱਤ ਹਾਸਲ ਕੀਤੀ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਜੂਨੀਅਰ ਵਰਗ ’ਚ ਖੇਡਦਿਆਂ ਸਚਲੀਨ ਕੌਰ ਨੇ ਦੋ ਸੋਨ ਤਗਮੇ, ਅਜੇ ਪ੍ਰਤਾਪ ਸਿੰਘ ਨੇ ਸੋਨ ਤਗਮਾ, ਕਰਨਦੀਪ ਕੌਰ ਨੇ ਚਾਂਦੀ ਤਗਮਾ ਆਪਣੇ ਨਾਂ ਕੀਤਾ।ਵਿਦਿਆਰਥਣ ਪਾਵਨੀ ਸ਼ਰਮਾ ਨੇ ਬਠਿੰਡਾ ਵਿਖੇ ਆਯੋਜਿਤ ‘ਸਕੂਲ ਪੱਧਰੀ ਪੰਜਾਬ ਸਟੇਟ ਖੇਡਾਂ’ ’ਚ ਭਾਗ ਲੈਂਦਿਆਂ ‘ਬਾਕਸਿੰਗ’ ਮੁਕਾਬਲੇ ’ਚ ਕਾਂਸੀ ਤਗਮਾ ਜਿੱਤਿਆ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਅਧਿਆਪਕਾਂ ਅਤੇ ਕੋਚ ਨੂੰ ਵੀ ਵਧਾਈ ਦਿੱਤੀ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …