Thursday, July 18, 2024

ਖਾਲਸਾ ਕਾਲਜ ਵੁਮੈਨ ਵਿਖੇ ਕਰਵਾਏ ‘ਵਾਈ-20’ ਤਹਿਤ ਮੁਕਾਬਲੇ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਦੀ ਅਗਵਾਈ ਹੇਠ ‘ਵਾਈ-20’ ਤਹਿਤ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਾਈ-20 (ਯੁਵਾ-20) ਸੰਮੇਲਨ ਨੌਜਵਾਨਾਂ ਨੂੰ ਉਸਾਰੂ ਨੀਤੀਗਤ ਜਾਣਕਾਰੀ ਪ੍ਰਦਾਨ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੀ ਹੈ।ਵਿਦਿਆਰਥੀਆਂ ਨੂੰ ਆਪਣੀ ਰਾਏ ਦੇਣ ਲਈ ਪਲੇਟਫਾਰਮ ਵੀ ਮਿਲਦਾ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਦੀ ਅਗਵਾਈ ਹੇਠ ਕਾਲਜ ਵਿਖੇ ‘ਵਾਈ-20’ ਤਹਿਤ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਘੋਸ਼ਣਾ ਪੱਤਰ ਅਤੇ ਰੰਗੋਲੀ ਆਦਿ ਬਣਾਉਣ ਦੇ ਮੁਕਾਬਲੇ ਕਰਵਾਏ।ਜਿਸ ਵਿੱਚ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਦਾ ਬਿਹਤਰੀਨ ਸ਼ਾਨਦਾਰ ਪ੍ਰਦਰਸ਼ਨ ਕੀਤਾ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …