Saturday, April 20, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਦਾ ਚੈਕ ਭੇਟ

ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮ.ਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈਕ ਕੰਪਨੀ ਦੇ ਏ.ਜੀ.ਐਮ ਬੀ.ਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪਿਆ।
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੈਂਚੁਰੀ ਪਲਾਈ ਬੋਰਡ ਕੰਪਨੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਦੀ ਇੱਛਾ ਪ੍ਰਗਟਾਈ ਸੀ।ਇਸੇ ਤਹਿਤ ਹੀ ਅੱਜ ਉਨ੍ਹਾਂ ਨੇ ਆਪਣੇ ਕੰਪਨੀ ਅਧਿਕਾਰੀਆਂ ਰਾਹੀਂ 1 ਕਰੋੜ ਦੀ ਰਾਸ਼ੀ ਦਾ ਚੈਕ ਭੇਜਿਆ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੈਂਚਰੀ ਪਲਾਈ ਬੋਰਡ ਕੰਪਨੀ ਏ ਜੀ ਐਮ ਬੀ.ਐਸ ਜਸਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਸਮੇਤ ਕੰਪਨੀ ਅਧਿਕਾਰੀ ਬਲਵਿੰਦਰ ਸਿੰੰਘ ਸਭਰਵਾਲ, ਐਨ.ਆਰ.ਆਈ ਜਗਜੀਤ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …