ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਸੁਪਰਵਾਈਜ਼ਰ ਰਮਿੰਦਰਪਾਲ ਸਿੰਘ, ਸਹਾਇਕ ਚੀਫ ਗੁਰਦੁਆਰਾ
ਇੰਸਪੈਕਟਰ ਅਮਰਜੀਤ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਭਾਈ ਗੁਰਬਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ,ਐਸ,ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਪ੍ਰਿੰਸੀਪਲ ਸਤਵੰਤ ਕੌਰ ਡਾਇਰੈਕਟਰ, ਇੰਚਾਰਜ ਸੁਖਬੀਰ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਕਾਰਜ ਸਿੰਘ, ਦਵਿੰਦਰ ਸਿੰਘ ਖੁਸ਼ੀਪੁਰ, ਪਰਮਜੀਤ ਸਿੰਘ ਐਕਸੀਅਨ ਅਤੇ ਅਮਰਜੀਤ ਸਿੰਘ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media