Wednesday, December 4, 2024

ਪੇਂਡੂ ਵਿਕਾਸ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸਮੂਹ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਕਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਹਨ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਕੀਤਾ ਜਾਵੇ ਤਾਂ ਉਨ੍ਹਾਂ ਦੀ ਆਰਥਿਕ ਪੱਧਰ ਉਚਾ ਹੋ ਸਕੇ।ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਬੱਚਤ ਭਵਨ ਵਿਖੇ ਪੇਂਡੂ ਵਿਕਾਸ ਸਕੀਮਾਂ ਦੀ ਸਮੀਖਿਆ ਕਰਨ ਉਪਰੰਤ ਇਹ ਪ੍ਰਗਟਾਵਾ ਕੀਤਾ।ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਨਿਰਮਾਣ ਪ੍ਰੋਗਰਾਮ, 15ਵੇਂ ਵਿੱਤ ਕਮਿਸ਼ਨ, ਮਨਰੇਗਾ, ਆਰ.ਡੀ.ਓ ਆਦਿ ਸਕੀਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ।ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਹੋਏ ਕੰਮਾਂ ਦੇ ਸਰਟੀਫਿਕੇਟ ਅਤੇ ਡੀ.ਸੀ ਬਿੱਲ ਪੇਸ਼ ਕਰ ਦਿੱਤੇ ਜਾਣਗੇ।
ਮੀਟਿੰਗ ਵਿੱਚ ਚਰਨਜੀਤ ਸਿੰਘ ਉਪ ਅਰਥ ਅੰਕੜਾ ਤੇ ਸਲਾਹਕਾਰ, ਸੰਦੀਪ ਸ਼ਰਮਾ ਸਹਾਇਕ ਖੋਜ਼ ਅਫਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵੀ ਹਾਜ਼ਰ ਸਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …