Thursday, December 26, 2024

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੁਸਾਇਟੀ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਸਮਾਗਮ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਅਤੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸਮੇਂ ਵਿਸ਼ਵ ਭਾਈਚਾਰੇ ਦੇ ਭਲੇ ਲਈ ਵਿਗਿਆਨ ਵਿਸ਼ੇ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਅਤੇ ਭਾਸ਼ਣ ਕਰਵਾਏ ਗਏ। ਯੂਨੀਵਰਸਿਟੀ ਕੈਂਪਸ ਅਤੇ ਖੇਤਰ ਦੇ ਵੱਖ-ਵੱਖ ਕਾਲਜਾਂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਪੇਂਟਿੰਗ, ਮਾਡਲ ਮੇਕਿੰਗ ਅਤੇ ਪੋਸਟਰ ਪੇਸ਼ਕਾਰੀ ਵਰਗੀਆਂ ਗਤੀਵਿਧੀਆਂ ਵਿੱਚ ਭਾਗ ਲਿਆ।
ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ਬਾਰੇ ਦਸਦਿਆਂ ਰਸਾਇਣ ਵਿਗਿਆਨ ਵਿਭਾਗ ਦੇ ਮੁਖੀ ਡਾ. ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਸਾਨੂੰ ਮਹਾਨ ਭਾਰਤੀ ਵਿਗਿਆਨੀਆਂ ਦੀਆਂ ਪ੍ਰਾਪਤੀਆਂ ਦੀ ਲਗਾਤਾਰ ਯਾਦ ਦਿਵਾਉਂਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਾਰਗ `ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।ਵਿਭਾਗ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਪਲਕ ਨੇ `ਬਾਇਓ-ਆਰਥੋਗੋਨਲ ਕੈਮਿਸਟਰੀ` `ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ।
ਕੈਮਿਸਟਰੀ ਵਿਭਾਗ ਤੋਂ ਹੀ ਪ੍ਰੋ. ਕਮਲਜੀਤ ਸਿੰਘ ਨੇ “ਇੰਡੀਆ ਏ ਨੇਸ਼ਨ ਵਿਦ ਐਮਬੀਸ਼ਨ” ਵਿਸ਼ੇ `ਤੇ ਲੈਕਚਰ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।ਸਾਰੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਪੋਸਟਰ ਮੇਕਿੰਗ, ਮਾਡਲ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਡਾ. ਵੰਦਨਾ ਭੱਲਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਾਈਸ ਚਾਂਸਲਰ ਪ੍ਰੋ. ਡਾ: ਜਸਪਾਲ ਸਿੰਘ ਸੰਧੂ ਨੇ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਪ੍ਰੇਰਨਾ ਅਤੇ ਮਦਦ ਲਈ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …