ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ, ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਵੀ ਭੇਜਿਆ ਗਿਆ ਸੀ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹੀ, ਸਰਕਾਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਉਪਰੰਤ ਕੀਤਾ।ਉਨਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ , ਪਰ ਆਪ ਸਰਕਾਰ ਸੱਚਮੁਚ ਵਿੱਚ ਹੀ ਇਨਾਂ ਸਕੂਲਾਂ ਨੂੰੂ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ।
ਇਸ ਮੌਕੇ ਐਸ.ਈ ਇੰਦਰਜੀਤ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਕਸੀਅਨ ਦਿਆਲ ਸ਼ਰਮਾ, ਸੀਨੀਅਰ ਆਰਕੀਟੈਕਟ ਤਰੁਣ ਗਰਗ, ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਪਿੰ੍ਰਸੀਪਲ ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਉਨ ਹਾਲ ਤੋਂ ਇਲਾਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।