Friday, July 26, 2024

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਇੱਕ ਪਲੇਟਫਾਰਮ `ਤੇ ਇਕੱਠੀਆਂ ਹੋਣੀਆਂ ਸ਼ੁਰੂ -ਜਥੇਦਾਰ ਰਾਮਪੁਰਾ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿੱਚ ਸੰਗਤ ਦੀ ਵੱਧੋ-ਵੱਧ ਸ਼ਮੂਲੀਅਤ ਕਰਵਾਉਣ ਲਈ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ ਪੰਜਾਬ ਵਲੋਂ ਭੀਖੀ ਤੋਂ ਮੁਹਾਲੀ ਤੱਕ ਕੀਤੇ ਜਾ ਰਹੇ ਕੌਮੀ ਇਨਸਾਫ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।ਇਹ ਪ੍ਰਗਟਾਵਾ ਪਾਰਟੀ ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਇਨਸਾਫ ਮੋਰਚੇ ਵਿੱਚ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਕਰਵਾਉਣ ਲਈ ਵੱਖ-ਵੱਖ ਥਾਈਂ ਮੀਟਿੰਗ ਕਰਨ ਉਪਰੰਤ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਆਗੂ ਅਤੇ ਵਰਕਰਾਂ ਵੱਲੋਂ ਪਿੰਡਾਂ ਵਿੱਚ ਸੰਗਤ ਨਾਲ ਮੀਟਿੰਗਾਂ ਕਰਕੇ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾ ਰਹੀ ਹੈ।ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਆਪ ਮੁਹਾਰੇ ਟਰੈਕਟਰ ਟਰਾਲੀਆਂ ਅਤੇ ਮੋਟਰਸਾਈਕਲਾਂ ਰਾਹੀਂ ਕੌਮੀ ਇਨਸਾਫ ਮਾਰਚ ਵਿੱਚ ਸ਼ਾਮਲ ਹੋ ਕੇ ਮੁਹਾਲੀ ਵਿਖੇ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਕਮਰ ਕੱਸ ਚੁੱਕੇ ਹਨ।ਆਗੂਆਂ ਨੇ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਮੰਚ `ਤੇ ਇਕੱਤਰ ਹੋਣਾ ਸ਼ੁਰੂ ਹੋ ਚੁੱਕੀ ਹੈ।
ਆਗੂਆਂ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਸੰਗਤ ਕਾਫਲੇ ਦੇ ਰੂਪ ਵਿੱਚ ਕੌਮੀ ਇਨਸਾਫ ਮਾਰਚ ਵਿੱਚ ਸ਼ਾਮਲ ਹੋਵੇਗੀ।ਇਹ ਕੌਮੀ ਮਾਰਚ ਭੀਖੀ ਤੋਂ ਸਵੇਰੇ 09 ਵਜੇ ਸ਼ੁਰੂ ਹੋ ਕੇ ਚੀਮਾ ਮੰਡੀ, ਸੁਨਾਮ, ਮਹਿਲਾਂ ਚੌਕ, ਭਵਾਨੀਗੜ੍ਹ ਮੰਡੀ, ਪਟਿਆਲਾ, ਰਾਜਪੁਰਾ, ਬਨੂੜ ਤੋਂ ਏਅਰਪੋਰਟ ਰੋਡ ਹੁੰਦਾ ਹੋਇਆ ਸ਼ਾਮ ਨੂੰ 6.00 ਵਜੇ ਮੋਹਾਲੀ ਪੁੱਜੇਗਾ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …