ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਬੀ. ਕਾਮ, ਐਲ.ਐਲ.ਬੀ. ਸਮੈਸਟਰ 5ਵੇਂ ਦੀ ਪ੍ਰੀਖਿਆ
ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜ਼ਿਆਂ ’ਚ ਪਹਿਲੇ 10 ਸਥਾਨਾਂ ’ਚੋਂ 8 ’ਤੇ ਮਾਅਰਕਾ ਲਗਾਉਂਦੇ ਹੋਏ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਦਿਆਰਥਣ ਪ੍ਰਨੀਤ ਕੌਰ ਨੇ 443 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ, ਸੁਭਾਂਕਸ਼ੀ ਨੇ 436 ਅੰਕ ਪ੍ਰਾਪਤ ਕਰਕੇ ਦੂਜਾ, ਸੰਜਨਾ ਨੇ 433 ਨਾਲ ਤੀਜ਼ਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ’ਚ ਈਸ਼ਿਤਾ ਗੁਪਤਾ ਨੇ 431 ਨੰਬਰ ਨਾਲ 5ਵਾਂ, ਸ਼ਿਵ ਉਪਲ ਨੇ 427 ਅੰਕ ਪ੍ਰਾਪਤ ਕਰਕੇ 7ਵਾਂ, ਵੰਸ਼ਿਕਾ ਅਗਰਵਾਲ ਨੇ 425 ਅੰਕ ਪ੍ਰਾਪਤ ਕਰਕੇ 8ਵਾਂ, ਸਚਿਆਰ ਸਿੰਘ ਨੇ 421 ਅੰਕ ਪ੍ਰਾਪਤ ਕਰਕੇ 9ਵਾਂ ਅਤੇ ਮਹਿਕ ਨੇ 420 ਨੰਬਰ ਹਾਸਲ ਕਰਕੇ ’ਵਰਸਿਟੀ ’ਚੋਂ 10ਵਾਂ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜ਼ਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਭਵਿੱਖ ’ਚ ਹੋਰ ਵੀ ਮਿਹਨਤ ਕਰ ਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media