Sunday, June 29, 2025
Breaking News

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਸੂਬਾ ਕਮੇਟੀ ਮੀਟਿੰਗ ‘ਚ ਲਏ ਅਹਿਮ ਫੈਸਲੇ

ਪੁਰਾਣੀ ਪੈਨਸ਼ਨ ਸਕੀਮ ਤੈਅ ਸਮਾਂ ਸੀਮਾ ‘ਚ ਲਾਗੂ ਨਾ ਕੀਤੇ ਜਾਣ ‘ਤੇ ਪੰਚਾਇਤ ਮੰਤਰੀ ਨੂੰ ਦਿੱਤੇ ਜਾਣਗੇ ਪੱਤਰ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਚੰਡੀਗੜ ਵਿਖੇ ਕੀਤੀ ਗਈ ਸੂਬਾ ਕਮੇਟੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਬਜ਼ਟ ਸੈਸ਼ਨ ਦੌਰਾਨ ਮੁਲਾਜ਼ਮ ਮੰਗਾਂ ਲਈ ਬਣਾਈ ਕੈਬਨਿਟ ਸਬ ਕਮੇਟੀ ਅਤੇ ਆਪ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ‘ਤੇ ਘੇਰ ਕੇ ਜਵਾਬਦੇਹ ਬਣਾਉਣ ਲਈ ਵਿਆਪਕ ਯੋਜਨਾਬੰਦੀ ਤਿਆਰ ਕੀਤੀ ਗਈ।ਫਰੰਟ ਵਲੋਂ ਪੁਰਾਣੀ ਪੈਨਸ਼ਨ ਮੁੜ ਲਾਗੂ ਕਰਨ ਦੇ ਮੁੱਦੇ ਨੂੰ ਅਫਸਰਾਂ ਦੀ ਕਮੇਟੀ ਹਵਾਲੇ ਕਰਕੇ ਅਣਮਿੱਥੇ ਸਮੇਂ ਲਈ ਲਟਕਾਉਣ, ਪੁਰਾਣੀ ਪੈਨਸ਼ਨ ਸਕੀਮ ਖਿਲਾਫ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਕੇਂਦਰ ਕੋਲ ਜਮਾਂ ਪੈਨਸ਼ਨ ਫੰਡ ਮੋੜਨ ਤੋਂ ਕੇਂਦਰੀ ਵਿੱਤ ਮੰਤਰੀ ਵਲੋਂ ਕੀਤੇ ਜਾ ਰਹੇ ਇਨਕਾਰ ਖਿਲਾਫ ਆਪ ਸਰਕਾਰ ਵਲੋਂ ਡਟਵਾਂ ਸਟੈਂਡ ਲੈਣ ਦੀ ਬਜ਼ਾਏ ਧਾਰੀ ਚੁੱਪ ਦੀ ਸਖਤ ਨਿਖੇਧੀ ਵੀ ਕੀਤੀ ਗਈ।
ਸੂਬਾ ਕਮੇਟੀ ਮੀਟਿੰਗ ਬਾਰੇ ਫਰੰਟ ਦੇ ਕਨਵੀਨਰ ਅਤਿੰਦਰ ਪਾਲ ਸਿੰਘ, ਜ਼ੋਨ ਕਨਵੀਨਰ ਗੁਰਬਿੰਦਰ ਖਹਿਰਾ ਨੇ ਦੱਸਿਆ ਕਿ ਆਪ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਦੇ ਬਾਵਜ਼ੂਦ ਵੀ ਪੁਰਾਣੀ ਪੈਨਸ਼ਨ ਦਾ ਮੁੱਦਾ ਹੁਣ ਤੱਕ ਬਿਆਨਾਂ, ਕਾਗਜ਼ੀ ਭਰੋਸਿਆਂ ਅਤੇ ਕਮੇਟੀਆਂ ਤੱਕ ਹੀ ਸੀਮਤ ਹੈ।ਜਿਸ ਦੇ ਰੋਸ ਵਿੱਚ ਕੈਬਨਿਟ ਸਬ ਕਮੇਟੀ ਵਿੱਚ ਸ਼ਾਮਲ ਵਿੱਤ ਮੰਤਰੀ ਹਰਪਾਲ ਚੀਮਾ ਨੂੰ 5 ਮਾਰਚ ਨੂੰ ਸੰਗਰੂਰ ਵਿਖੇ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ 11 ਮਾਰਚ ਨੂੰ ਅਮ੍ਰਿਤਸਰ ਵਿਖੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਰੋਸ ਪੱਤਰ ਦਿੱਤੇ ਜਾਣਗੇ।ਇਸ ਤੋਂ ਇਲਾਵਾ ਬਜ਼ਟ ਸੈਸ਼ਨ ਦੌਰਾਨ “ਵਿਧਾਇਕਾਂ ਲਈ ਪੁਰਾਣੀ ਪੈਨਸ਼ਨ ਤੇ ਮੁਲਾਜ਼ਮਾਂ ਲਈ ‘ਨੋ ਪੈਨਸ਼ਨ ਕਿਊ” ਦੇ ਸਿਰਲੇਖ ਹੇਠ ਈਮੇਲ ਕਰਕੇ ਵਿਧਾਨ ਸਭਾ ਸੈਸ਼ਨ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ ਜਾਵੇਗੀ।
ਫਰੰਟ ਦੇ ਆਗੂਆਂ ਕੰਵਰਜੀਤ ਸਿੰਘ, ਸੁਖਜਿੰਦਰ ਜੱਬੋਵਾਲ, ਗੁਰਮੁੱਖ ਲੋਕ ਪ੍ਰੇਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ ਬਜ਼ਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਸਬੰਧੀ ਕੋਈ ਫੈਸਲਾ ਨਾ ਲਿਆ ਤਾਂ ਸੈਸ਼ਨ ਦੀ ਸਮਾਪਤੀ ‘ਤੇ ਪੰਜਾਬ ਸਰਕਾਰ ਦੇ ਪੁੱਤਲੇ ਫੂਕ ਕੇ 21 ਮਈ ਮਹੀਨੇ ਚੰਡੀਗੜ ਵੱਲ ਵਿਸ਼ਾਲ ਮਾਰਚ ਕੀਤਾ ਜਾਵੇਗਾ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …