Wednesday, February 19, 2025

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 3 ਮਾਰਚ ਨੂੰ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਚੀਫ਼ ਖ਼ਾਲਸਾ ਦੀਵਾਨ ਵੱਲੋ 96ਵੇਂ ਕਰੋੜੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਛੇਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਦਿਵਸ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ 03-03-2023 ਦਿਨ ਸ਼ੁਕਰਵਾਰ ਸਵੇਰੇ 11:00 ਵਜੇ ਤੋ 2:00 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਦੀ ਪ੍ਰਧਾਨਗੀ ਹੇਠ ਕੀਤੇ ਜਾ ਰਹੇ ਸੈਮੀਨਾਰ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਮੁੱਖੀ ਦਮਦਮੀ ਟਕਸਾਲ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ ਮੁੰਬਈ ਦੇ ਪ੍ਰਧਾਨ ਰਾਮ ਸਿੰਘ ਰਾਠੌਰ ਵਿਸ਼ੇਸ਼ ਮਹਿਮਾਨ ਹੋਣਗੇ।
ਮੁੱਖ ਬੁਲਾਰੇ ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪ੍ਰੋ. ਮਨਜੀਤ ਸਿੰਘ ਵਿਸ਼ਵ ਪੰਜਾਬੀ ਕਾਨਫਰੰਸ, ਪੰਜਾਬੀ ਯੂਨੀਵਰਸਿਟੀ ਦੇ ਚੇਅਰਮੈਨ ਡਾ. ਬਲਕਾਰ ਸਿੰਘ, ਪ੍ਰੋਫੈਸਰ ਡਾ. ਕੇਹਰ ਸਿੰਘ ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਅਮਰਜੀਤ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਕਿਰਨਪ੍ਰੀਤ ਕੌਰ ਧਾਮੀ ਸੈਮੀਨਾਰ ਦੇ ਵਿਸ਼ੇ ‘ਸ਼ਹੀਦ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਜੀਵਨ ਅਤੇ ਸੰਘਰਸ਼“ ‘ਤੇ ਆਪਣੇ ਗਿਆਨ ਭਰਪੂਰ ਵਿਚਾਰ ਸਾਂਝੇ ਕਰਨਗੇ।

Check Also

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …