Thursday, November 21, 2024

ਖ਼ਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ’ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਹਾਜ਼ਰੀ ਲਵਾਈ।
ਕਾਲਜ ਵਿਖੇ ਆਰੰਭ ‘ਸਹਿਜ਼ ਪਾਠ’ ਦੇ ਭੋਗ ਪਾਉਣ ਉਪਰੰਤ ਵਿਦਿਆਰਥਣਾਂ ਵਲੋਂ ਹਾਜ਼ਰ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ ਗਿਆ।ਸੇਠੀ ਨੇ ਕਿਹਾ ਕਿ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਖਾਲਸਾ ਕਾਲਜ ਅਦਾਰਿਆਂ ਦੀਆਂ ਰਵਾਇਤ ਅਨੁਸਾਰ ਵਿੱਦਿਅਕ ਸੈਸ਼ਨ ਦੇ ਆਰੰਭ ’ਤੇ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ।ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪ੍ਰਿੰ: ਅਮਨਪ੍ਰੀਤ ਕੌਰ ਨੇ ਸਮਾਗਮ ’ਚ ਪੁੱਜੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …