Saturday, April 26, 2025

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਰਾਈਜ਼ਿੰਗ ਸਟਾਰਸ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥਣਾਂ ਨੇ ਭਾਗ ਲਿਆ।
ਪ੍ਰਿੰ: ਨਾਨਕ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਸੰਪੂਰਨ ਸ਼ਖ਼ਸੀਅਤ ਦੇ ਵਿਕਾਸ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ 11 ਜੇਤੂ ਵਿਦਿਆਰਥਣਾਂ ਦੀ ਚੋਣ ਅਕਾਦਮਿਕ, ਸੱਭਿਆਚਾਰਕ ਅਤੇ ਮਾਨਸਿਕ ਯੋਗਤਾਵਾਂ ਦੇ ਆਧਾਰ ’ਤੇ ਕੀਤੀ ਗਈ।ਉਨ੍ਹਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਇਨਸਾਨ ਨੂੰ ਸਫ਼ਲ ਬਣ ਲਈ ਹਰੇਕ ਖੇਤਰ ’ਚ ਸੰਪੂਰਨ ਹੋਣਾ ਲਾਜ਼ਮੀ ਹੈ।ਉਨ੍ਹਾਂ ਇਸ ਸਨਮਾਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …