ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਨੂੰ ਲੈ ਕੇ 6 ਮਾਰਚ ਨੂੰ ਧੂਰੀ ਦੀ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਲਾਮਬੰਦੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਸੰਗਰੂਰ ਬਲਾਕ ਦੇ ਪਿੰਡ ਤੁੰਗਾਂ, ਕੁਲਾਰਾਂ, ਭਰੂਰ, ਉਪਲੀ ਤੇ ਚੱਠੇ ਵਿਖੇ ਭਰਵੀਞਆਂ ਮੀਟਿੰਗਾਂ ਕੀਤੀਆਂ ਗਈਆਂ।ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਯੂਥ ਵਿੰਗ ਦੇ ਜਿਲ੍ਹਾ ਆਗੂ ਲਖਵਿੰਦਰ ਸਿੰਘ ਲੱਖੀ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਦਿਨੋਂ ਦਿਨ ਧਰਤੀ ਹੇਠਲਾ ਪਾਣੀ ਡੂੰਘਾ ਹੋ ਰਿਹਾ ਹੈ ਅਤੇ ਪੰਜਾਬ ਦੇ ਦਰਿਆਈ ਪਾਣੀ ਮੁਫ਼ਤੋ-ਮੁਫ਼ਤੀ ਗੈਰ ਰਿਪੇਰੀਅਨ ਸੂਬਿਆਂ ਨੂੰ ਲੁਟਾਏ ਜਾ ਰਹੇ ਹਨ।ਆਉਣ ਵਾਲੇ ਕੁੱਝ ਸਮੇਂ ਤੱਕ ਪੰਜਾਬ ਦਾ ਧਰਤੀ ਹੇਠਲਾ ਪਾਣੀ ਵੀ ਸਾਡੇ ਹੱਥੋਂ ਖੁੱਸ ਜਾਵੇਗਾ।ਜਿਸ ਕਾਰਨ ਪੰਜਾਬ ਵਿੱਚ ਖੇਤੀਬਾੜੀ ਅਤੇ ਪੀਣ ਲਈ ਪਾਣੀ ਦਾ ਸੰਕਟ ਖੜ੍ਹਾ ਹੋ ਜਾਵੇਗਾ।ਇਸ ਦਾ ਇੱਕੋ ਇੱਕ ਹੱਲ ਹੈ ਕਿ ਮੌਜ਼ੂਦਾ ਸਮੇਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇ ।ਦਰਿਆਵਾਂ ਦਾ ਪਾਣੀ ਪੰਜਾਬ ਨੂੰ ਦਿੱਤਾ ਜਾਵੇ, ਸਨਅਤਾਂ ਵਲੋਂ ਦਰਿਆਵਾਂ ਵਿੱਚ ਅਤੇ ਧਰਤੀ ਹੇਠ ਬੋਰ ਕਰਕੇ ਜ਼ਹਿਰੀਲਾ ਮਾਦਾ ਸੁੱਟਣਾ ਸਖਤੀ ਨਾਲ ਬੰਦ ਕੀਤਾ ਜਾਵੇ ਅਤੇ ਪੂਰੇ ਪੰਜਾਬ ਵਿੱਚ ਅੰਡਰਗਰਾਊਂਡ ਪਾਈਪਾਂ ਰਾਹੀਂ ਪਾਣੀ ਪਹੁੰਚਾ ਕੇ ਸਿੰਚਾਈ ਦੀਆਂ ਅਤਿ-ਆਧੁਨਿਕ ਤਕਨੀਕਾਂ ਅਪਣਾਈਆਂ ਜਾਣ।
ਇਸ ਸਮੇਂ ਬਲਾਕ ਆਗੂ ਦਰਸ਼ਨ ਸਿੰਘ ਚੱਠੇ, ਹਾਕਮ ਸਿੰਘ ਉਪਲੀ, ਕੁਲਬੀਰ ਸਿੰਘ ਅਤੇ ਭਰਪੂਰ ਸਿੰਘ ਹਾਜ਼ਰ ਸਨ।
Check Also
ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …