ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਯੂਨਾਈਟਡ ਸਿੰਘ ਸਭਾ ਫਾਊਂਡੇਸ਼ਨ ਦੇ ਸਹਿਯੋਗ ਨਾਲ 15 ਭਗਤ ਸਾਹਿਬਾਨ ਦੇ ਜੀਵਨ ਅਤੇ
ਬਾਣੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਜੇ ਦੀਵਾਨ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।
ਐਡਵੋਕੇਟ ਧਾਮੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਨ ਸਮੇਂ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ ਨਾਲ 15 ਭਗਤਾਂ ਦੀ ਬਾਣੀ ਨੂੰ ਵੀ ਸ਼ਾਮਲ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਇਹ ਕਦਮ ਉਸ ਸਮੇਂ ਸਮਾਜ ਵਿਚ ਫੈਲੀ ਜਾਤ-ਪਾਤ ਦੀ ਬੁਰਾਈ ’ਤੇ ਵੱਡੀ ਚੋਟ ਸੀ।ਉਨ੍ਹਾਂ ਸੰਗਤਾਂ ਨੂੰ ਭਗਤ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਯੂਨਾਈਟਡ ਸਿੰਘ ਸਭਾ ਫਾਊਂਡੇਸ਼ਨ ਦੇ ਪ੍ਰਧਾਨ ਰਾਮ ਸਿੰਘ, ਗੁਰਮੀਤ ਸਿੰਘ ਸ਼ਾਂਤ ਸਮੇਤ ਹੋਰ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ।ਫਾਊਂਡੇਸ਼ਨ ਦੇ ਪ੍ਰਧਾਨ ਰਾਮ ਸਿੰਘ ਨੇ ਭਗਤ ਸਾਹਿਬਾਨ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਜਰਨੈਲ ਸਿੰਘ ਕਰਤਾਰਪੁਰ, ਪਰਮਜੀਤ ਸਿੰਘ ਖਾਲਸਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਕੁਲਦੀਪ ਸਿੰਘ ਤੇੜਾ, ਕਥਾਵਾਚਕ ਜਸਵੰਤ ਸਿੰਘ ਪਰਵਾਨਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਰਾਜਿੰਦਰ ਸਿੰਘ ਰੂਬੀ ਅਟਾਰੀ, ਮੈਨੇਜਰ ਸੁਖਰਾਜ ਸਿੰਘ, ਬਿਕਰਮਜੀਤ ਸਿੰਘ ਝੰਗੀ, ਪ੍ਰਿੰਸੀਪਲ ਬੀਬੀ ਮਨਜੀਤ ਕੌਰ,ਪ੍ਰਿੰ: ਰਾਜਪਾਲ ਸਿੰਘ, ਯੂਨਾਈਟਡ ਸਿੰਘ ਸਭਾ ਫਾਊਂਡੇਸ਼ਨ ਦੇ ਪ੍ਰਧਾਨ ਰਾਮ ਸਿੰਘ, ਕਿਰਪਾਲ ਸਿੰਘ, ਸਵਰਾਜ ਸਿੰਘ, ਮਨਜੀਤ ਸਿੰਘ, ਚੰਦਰਸ਼ੇਘਰ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ, ਪ੍ਰਿ: ਸੁਰਜੀਤ ਸਿੰਘ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਵੱਡੀ ਗਿਣਤੀ ਸੰਗਤਾਂ ਮੌਜ਼ੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media