ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਸਰਕਾਰਾਂ ਵਲੋਂ ਸਿੱਖ ਮਸਲਿਆਂ ਵਿਚ ਸਿੱਧੀ ਅਸਿੱਧੀ ਦਖ਼ਲਅੰਦਾਜ਼ੀ ਦਾ ਵੀ ਗੰਭੀਰ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਸਿੱਖ ਮਾਮਲਿਆਂ ਨੂੰ ਗਲਤ ਰੰਗਤ ਦੇ ਰਹੇ ਹਨ।ਹਾਲ ਹੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਿਕਮ ਦੇ ਇਤਿਹਾਸ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਿੱਧਾ ਸਬੰਧ ਹੈ ਅਤੇ ਇਥੇ ਗੁਰੂ ਸਾਹਿਬ 1515-16 ਦੌਰਾਨ ਤੀਜੀ ਉਦਾਸੀ ਵੇਲੇ ਪਹੁੰਚੇ ਸਨ।ਇਸ ਦਾ ਕੇਸ ਸ਼੍ਰੋਮਣੀ ਕਮੇਟੀ ਵਲੋਂ ਸਿਕਮ ਹਾਈਕੋਰਟ ਵਿੱਚ ਲੜਿਆ ਜਾ ਰਿਹਾ ਹੈ, ਪਰ ਇਸ ਦੇ ਚੱਲਦਿਆਂ ਕੇਂਦਰੀ ਮੰਤਰੀ ਨੇ ਇਕਤਰਫਾ ਬਿਆਨ ਦੇ ਕੇ ਆਪਣੇ ਸੰਵਿਧਾਨਕ ਅਹੁੱਦੇ ਦੀ ਮਰਯਾਦਾ ਨੂੰ ਉਲੰਘਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਏਨਾ ਹੀ ਨਹੀਂ ਸਰਕਾਰਾਂ ਸਿੱਖ ਮਾਮਲਿਆਂ ਨੂੰ ਜਾਣਬੱਝ ਕੇ ਉਲਝਾ ਰਹੀਆਂ ਹਨ।ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ, ਦਿੱਲੀ ਕਮੇਟੀ ਅਤੇ ਹੁਣ ਹਰਿਆਣਾ ਕਮੇਟੀ ਮਾਮਲੇ ਵਿੱਚ ਸਰਕਾਰਾਂ ਨੇ ਜਾਣਬੁੱਝ ਕੇ ਦਖ਼ਲ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੀ ਸਰਕਾਰੀ ਦਖ਼ਲਅੰਦਾਜ਼ੀ ਵਿਰੁੱਧ ਚੁੱਪ ਨਹੀਂ ਬੈਠੇਗੀ ਅਤੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।ਇਸ ਸੰਜ਼ੀਦਾ ਮਾਮਲੇ ’ਤੇ ਪੂਰੇ ਭਾਰਤ ਅੰਦਰ ਘਟਗਿਣਤੀਆਂ ਨਾਲ ਸਬੰਧਤ ਅਤੇ ਮਨੁੱਖੀ ਹੱਕਾਂ ਦੀ ਤਰਜ਼ਮਾਨੀ ਕਰਨ ਵਾਲੀਆਂ ਪਾਰਟੀਆਂ ਨਾਲ ਰਾਬਤਾ ਕਰਕੇ ਇਕ ਲਹਿਰ ਸਿਰਜ਼ੀ ਜਾਵੇਗੀ।
Check Also
ਮੁੱਖ ਮੰਤਰੀ ਮਾਨ ਨੇ ਬਜ਼ਟ ਵਿੱਚ ਐਸ.ਸੀ ਭਾਈਚਾਰੇ ਨੂੰ ਦਿੱਤੀਆਂ ਵਿਸ਼ੇਸ਼ ਰਿਆਇਤਾਂ-ਵਿਧਾਇਕ ਟੌਂਗ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਚੌਥੀ ਵਾਰ ਹਰਪਾਲ …