Thursday, April 3, 2025
Breaking News

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਦਿੱਲੀ ਧਰਨੇ ਸਬੰਧੀ ਮੀਟਿੰਗਾਂ ਦਾ ਦੌਰ ਸ਼ੁਰੂ

20 ਨੂੰ ਦਿੱਲੀ ’ਚ ਵਿਸ਼ਾਲ ਧਰਨਾ, 13 ਨੂੰ ਡੀ.ਸੀ ਦਫਤਰਾਂ ਅੱਗੇ ਰੋਸ ਧਰਨੇ -ਪਾਲਮਾਜਰਾ/ਢੀਂਡਸਾ

ਸਮਰਾਲਾ, 4 ਮਾਰਚ (ਇੰਦਰਜੀਤ ਸਿੰਘ ਕੰਗ) – ਅਜੋਕੇ ਹਾਲਾਤ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ, ਜਿਵੇਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨ ਦੇ ਹੱਥੋਂ ਪੰਜਾਲੀ ਛੁਡਾਉਣ ਲਈ ਪੂਰੀ ਵਾਹ ਲਾ ਰਹੀ ਹੈ।ਪ੍ਰੰਤੂ ਮੋਦੀ ਨੂੰ ਨਹੀਂ ਪਤਾ ਕਿ ਜੇਕਰ ਪੰਜਾਬ ਦੇ ਕਿਸਾਨ ਦੇ ਕਿਸਾਨ ਨੇ ਮੁੜ ਪੰਜਾਲੀ ਛੱਡ ਝੰਡਾ ਫੜ੍ਹ ਲਿਆ, ਫਿਰ ਉਸ ਨੇ ਦਿੱਲੀ ਨੂੰ ਸਰ ਕੀਤੇ ਬਿਨਾਂ ਵਾਪਸ ਨਹੀਂ ਜਾਣਾ।ਇਸ ਲਈ 20 ਮਾਰਚ ਨੂੰ ਦਿੱਲੀ ਦੇ ਯੰਤਰ ਮੰਤਰ ਵਿਖੇ ਕਿਸਾਨ ਸਿਰਫ ਇੱਕ ਟਰੇਲਰ ਦਿਖਾਉਣ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਪਿੰਡ ਮਹਿਦੂਦਾਂ ਵਿਖੇ ਦਿੱਲੀ ਜਾਣ ਲਈ ਕਿਸਾਨਾਂ ਲਾਮਬੰਦ ਕਰਨ ਕੀਤੇ ਇਕੱਠ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਬੀ.ਕੇ.ਯੂ (ਲੱਖੋਵਾਲ) ਦੇ ਅਹੁੱਦੇਦਾਰ ਵੱਖੋ ਵੱਖਰੀਆਂ ਟੀਮਾਂ ਨਾਲ ਪੰਜਾਬ ਭਰ ਦੇ ਪਿੰਡ ਪਿੰਡ ਜਾ ਕੇ 20 ਮਾਰਚ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਲਈ ਲਾਮਬੰਦ ਕਰ ਰਹੇ ਹਨ।
ਪਰਮਿੰਦਰ ਸਿੰਘ ਪਾਲ ਮਾਜਰਾ ਜਨਰਲ ਸਕੱਤਰ ਪੰਜਾਬ ਨੇ ਸਰਕਾਰ ‘ਤੇ ਵਰ੍ਹਦੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਕਿਸਾਨ ਆਗੂਆਂ ਦੇ ਘਰਾਂ ‘ਤੇ ਸੀ.ਬੀ.ਆਈ ਦੀ ਛਾਪੇਮਾਰੀ ਕਰਵਾ ਰਹੀ ਹੈ, ਜਿਸ ਦੇ ਵਿਰੋਧ ਵਿ1ਚ ਪੰਜਾਬ ਭਰ ਦੇ ਡੀ.ਸੀ ਦਫਤਰਾਂ ਅੱਗੇ 13 ਮਾਰਚ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।ਇਕ1ਠ ਨੂੰ ਇਕੱਤਰ ਕਰਨ ਲਈ ਸਾਬਕਾ ਸਰਪੰਚ ਟਹਿਲ ਸਿੰਘ ਮਹਿਦੂਦਾਂ ਨੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਦਿ1ਲੀ ਧਰਨੇ ਲਈ ਵੀ ਪ੍ਰੇਰਿਤ ਕੀਤਾ।ਮਹਿਦੂਦਾਂ ਪਿੰਡ ਵਿੱਚ ਬੀ.ਕੇ.ਯੂ (ਲੱਖੋਵਾਲ) ਦੀ ਇਕਾਈ ਦਾ ਗਠਨ ਕੀਤਾ ਗਿਆ।
ਇਸ ਮੌਕੇ ਗੁਰਸੇਵਕ ਸਿੰਘ ਮੰਜਾਲੀ ਕਲਾਂ ਪ੍ਰਧਾਨ ਬਲਾਕ ਸਮਰਾਲਾ, ਸਾਬਕਾ ਸਰਪੰਚ ਸੁਰਿੰਦਰ ਸਿੰਘ ਖੱਟਰਾਂ, ਨੰਬਰਦਾਰ ਗੁਰਮੀਤ ਸਿੰਘ ਇਕਾਈ ਪ੍ਰਧਾਨ, ਗੁਰਪ੍ਰੀਤ ਸਿੰਘ, ਅਮੋਲਕ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਗੁਰਮੀਤ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜ਼ਰ ਸਨ।

Check Also

ਵਰਧਮਾਨ ਸਟੀਲ ਨੇ ਆਮ ਲੋਕਾਂ ਨੂੰ ਸਮਰਪਿਤ ਕੀਤਾ ਚਾਲੀ ਖੂਹ ਵਿਖੇ ਲਗਾਇਆ ਮੀਆਂਵਾਕੀ ਜੰਗਲ

ਵਾਤਾਵਰਨ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਰੁੱਖਾਂ ਦੀ ਹੋਂਦ ਜਰੂਰੀ – ਜੀਵਨਜੋਤ ਕੌਰ ਅੰਮ੍ਰਿਤਸਰ, 3 …