Saturday, December 28, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਵਾਲਾਂ ਦੇ ਕਲਰ ਤੇ ਸਜ਼ਾਵਟ ਸਬੰਧੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਲੈਕਮੇ ਅਕੈਡਮੀ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਹੇਅਰ ਕਲਰ ਕਰਨ ਦੀਆਂ ਵੱਖ-ਵੱਖ ਵਿਧੀਆਂ ਅਤੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਦੇ ਗੁਰਾਂ ਦੇ ਸਿਖਲਾਈ ਦੇਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਸੈਮੀਨਾਰ ’ਚ ਮੁੱਖ ਕਲਾਕਾਰ ਲੱਕੀ ਲੁਕੋਸ ਅਤੇ ਸੁਖਪ੍ਰੀਤ ਸਨ।
ਲੁਕੋਸ ਅਤੇ ਸੁਖਪ੍ਰੀਤ ਨੇ ਵਿਦਿਆਰਥਣਾਂ ਨੂੰ ਮਨੁੱਖੀ ਵਾਲਾਂ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਕਿਵੇਂ ਇਸ ਨੂੰ ਕਮਾਊਂ ਸਾਧਨ ਵਜੋਂ ਅਪਨਾਇਆ ਜਾ ਸਕਦਾ ਹੈ।ਉਨ੍ਹਾਂ ਨੇ ਇਸ ਦੀ ਸਰੀਰਿਕ ਤੰਦਰੁਸਤੀ ਅਤੇ ਸੁੰਦਰਤਾ ਸਬੰਧੀ ਜਾਣਕਾਰੀ ਦਿੰਦਿਆਂ ਇਸ ਦੇ ਸਹਾਇਕ ਧੰਦਿਆਂ ਬਾਰੇ ਵੀ ਉਤਸ਼ਾਹਿਤ ਕੀਤਾ।ਨਾਨਕ ਸਿੰਘ ਨੇ ਕਿਹਾ ਕਿ ਉਕਤ ਮਾਹਿਰਾਂ ਨੇ ਵਿਦਿਆਰਥਣਾਂ ਨੂੰ ਵਾਲਾਂ ਨੂੰ ਕਲਰ ਕਰਨ, ਸਜਾਉਣ ਅਤੇ ਇਸ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾ ਕੇ ਚੰਗੇ ਕਾਰੋਬਾਰ ਦਾ ਸਾਧਨ ਬਣਾਇਆ ਜਾ ਸਕਦਾ ਹੈ।
ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਮਾਹਿਰਾਂ ਵੱਲੋਂ ਵਾਲਾਂ ਦੀ ਸਾਂਭ ਸੰਭਾਲ ਅਤੇ ਇਸ ਦੇ ਸਜਾਉਣ ਦੇ ਵੱਖ-ਵੱਖ ਢੰਗਾਂ ਬਾਰੇ ਦਿੱਤੀ ਗਈ ਜਾਣਕਾਰੀ ਵਿਦਿਆਰਥਣਾਂ ਲਈ ਲਾਹੇਵੰਦ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਹਰੇਕ ਵਿੱਦਿਅਕ ਅਦਾਰਿਆਂ ’ਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਅਜਿਹੇ ਸੈਮੀਨਾਰ ਬਹੁਤ ਹੀ ਸਹਾਈ ਸਿੱਧ ਹੁੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਜੀਵਨ ’ਚ ਚੰਗੀ ਨੌਕਰੀ, ਕਾਰੋਬਾਰ ਸਬੰਧੀ ਉਚਿਤ ਚੋਣ ਕਰਨ ’ਚ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਂਦੀ ਹੈ।ਨਾਨਕ ਸਿੰਘ ਨੇ ਮਾਹਿਰਾਂ ਦੁਆਰਾ ਵਿਦਿਆਰਥਣਾਂ ਨੂੰ ਵਾਲਾਂ ਨੂੰ ਅਲੱਗ ਅਲੱਗ ਕਲਰ ਕਰਨ, ਵਾਲਾਂ ਦੀ ਹੋਰ ਸਜਾਵਟ ਸਬੰਧੀ ਗੁਰ ਅਤੇ ਸਿਖਲਾਈ ਬਾਰੇ ਜਾਣਕਾਰੀ ਪ੍ਰਦਾਨ ਕਰਨ ’ਤੇ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …