ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਮੀਟ ’ਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ।
ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ’ਚ ਮਹੱਤਵਪੂਰਨ ਸਥਾਨ ਹੈ ਅਤੇ ਅੰਤਰੀਵ ਮਨ ਦੀ ਖੁਸ਼ੀ ਅਤੇ ਖੇੜਾ ਖੇਡਾਂ ਨਾਲ ਸਿੱਧੇ ਤੌਰ ’ਤੇ ਸਬੰਧਿਤ ਹਨ।ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਤੰਦਰੁਸਤੀ ਤਾਂ ਬਖਸ਼ਦੀਆਂ ਹੀ ਹਨ ਨਾਲ ਹੀ ਮਾਨਿਸਕ ਸ਼ਾਂਤੀ ਦਾ ਵੀ ਸਰੋਤ ਹਨ।ਇਸ ਲਈ ਵਿਦਿਆਰਥੀਆਂ ਨੂੰ ਮੋਬਾਇਲ ਜਾਂ ਇੰਟਰਨੈਟ ਦੀ ਵਰਤੋਂ ਘੱਟ ਕਰਦੇ ਹੋਏ ਖੇਡਾਂ ਨੂੰ ਅਪਨਾਉਣਾ ਚਾਹੀਦਾ ਹੈ ਅਤੇ ਵਿਹਲੇ ਸਮੇਂ ਦਾ ਸਦਉਪਯੋਗ ਕਰਨਾ ਚਾਹੀਦਾ ਹੈ।
ਇਸ ਮੀਟ ਦੌਰਾਨ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ ਦੋੜ, ਸ਼ੋਟਪੁੱਟ, ਸੈਕ ਰੇਸ, ਲੈਮਨ ਰੇਸ, ਜੋੜੀਦਾਰ ਰੇਸ ਆਦਿ ’ਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਡਾ. ਹਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ।ਅਧਿਆਪਕਾਂ ਨੇ ਵੀ ਖੇਡਾਂ ’ਚ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਇਸ ਮੀਟ ਦਾ ਆਯੋਜਨ ਸ੍ਰੀਮਤੀ ਸੰਦੀਪ ਕੌਰ ਦੀ ਯੋਗ ਅਗਵਾਈ ’ਚ ਕੀਤਾ ਗਿਆ।
ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਡਾ. ਮਨਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …