ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹੋਰਨਾਂ ਗਤੀਵਿਧੀਆਂ ਤੋਂ ਇਲਾਵਾ ਪੜ੍ਹਾਈ ਸਬੰਧੀ ਹਰੇਕ ਪਹਿਲੂ ਤੋਂ ਜਾਣੂ ਕਰਵਾਉਣ ਦੇ ਮਕਸਦ ਤਹਿਤ ਹਰ ਜਾਣਕਾਰੀ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ।ਇਸ ਉਦੇਸ਼ ਤਹਿਤ ਕਾਲਜ ਵਿਦਿਆਰਥੀਆਂ ਦਾ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਅਧਿਆਪਕ ਵਿਦਿਆਰਥੀਆਂ ਸਮੇਤ ਖ਼ਾਲਸਾ ਕਾਲਜ ਵਿਖੇ ਪੁੱਜੇ।
ਕਾਲਜ ਦੀ ਸਮੁੱਚੀ ਟੀਮ ਖ਼ਾਲਸਾ ਕਾਲਜ ਦੀ ਇਤਿਹਾਸਕ ਇਮਾਰਤ ਨੂੰ ਵੇਖਣ ਦੇ ਨਾਲ ਨਾਲ ਸ਼ਾਨਦਾਰ ਲਾਇਬ੍ਰੇਰੀ ਅਤੇ ਕੈਂਪਸ ਸਥਿਤ ਹੋਰਨਾਂ ਵਿਭਾਗਾਂ ਦਾ ਦੌਰਾ ਕੀਤਾ।ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਦਿਹਾਤੀ ਖੇਤਰ ’ਚ ਸਥਿਤ ਵਿੱਦਿਅਕ ਸੰਸਥਾ ਵਿਖੇ ਵਿਦਿਆਰਥੀਆਂ ਨੂੰ ਹਰੇਕ ਅਤਿ ਆਧੁਨਿਕ ਤਕਨੀਕ ਨਾਲ ਜੋੜ੍ਹਣ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਸਹਿਯੋਗ ਨਾਲ ਹਰ ਸਹੂਲਤ ਦਾ ਖਾਸਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸਮੇਂ ਸਮੇਂ ’ਤੇ ਵਿਦਿਆਰਥੀਆਂ ’ਚ ਨਿਖਾਰ ਲਿਆਉਣ ਦੇ ਮਕਸਦ ਤਹਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਜੋ ਵਿਦਿਆਰਥੀ ਉਸ ਦਾ ਹਿੱਸਾ ਬਣ ਕੇ ਆਪਣੇ ਕਾਬਲੀਅਤ ਨੂੰ ਉਭਾਰ ਸਕਣ।ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜਨ ਲਈ ਪ੍ਰੇਰਿਤ ਕਰਦਿਆਂ ਅਜਿਹੇ ਵਿੱਦਿਅਕ ਦੌਰਿਆਂ ਦੀ ਉਮੀਦ ਜਾਹਿਰ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …