Sunday, June 15, 2025

ਸ਼਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਪਿੰਡ ਮੰਡੇਰ ਖੁਰਦ ਵਾਸੀਆਂ ਨਾਲ ਕੀਤੀ ਮੀਟਿੰਗ

ਨੌਜਵਾਨਾਂ ਦੀ ਵਾਲੀਬਾਲ ਦਾ ਗਰਾਉਂਡ ਤਿਆਰ ਕਰਕੇ ਦੇਣ ਦੀ ਮੰਗ ਕੀਤੀ ਮਨਜ਼ੂਰ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਲਈ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਲੜੀ ਤਹਿਤ ਪਾਰਟੀ ਦੇ ਯੂਥ ਆਗੂ ਨੇ ਸਾਥੀਆਂ ਸਮੇਤ ਹਲਕਾ ਸੁਨਾਮ ਦੇ ਪਿੰਡ ਮੰਡੇਰ ਖੁਰਦ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀਆਂ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਵੱਖ-ਵੱਖ ਮੁਸ਼ਕਿਲਾਂ ਸੁਣੀਆਂ।ਇਸ ਦੌਰਾਨ ਪਾਰਟੀ ਆਗੂਆਂ ਨੇ ਪਿੰਡ ਦੇ ਨੌਜਵਾਨਾਂ ਵੱਲੋਂ ਵਾਲੀਬਾਲ ਦਾ ਮੈਦਾਨ ਤਿਆਰ ਕਰਕੇ ਦੇਣ ਦੀ ਮੰਗ ਵੀ ਮੌਕੇ `ਤੇ ਹੀ ਮਨਜ਼ੂਰ ਕਰਦੇ ਹੋਏ ਜਲਦੀ ਹੀ ਵਾਲੀਬਾਲ ਦਾ ਗਰਾਉਂਡ ਤਿਆਰ ਕਰਕੇ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀਆਂ ਹੋਰ ਮੁਸ਼ਕਲਾਂ ਸਬੰਧੀ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੁਸ਼ਕਲ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਇਸ ਦਾ ਹੱਲ ਕਰਵਾਇਆ ਜਾਵੇਗਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਸਾਨੂੰ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣਾ ਚਾਹੀਦਾ ਹੈ .
ਇਸ ਮੌਕੇ ਪਿੰਡ ਦੇ ਸਰਪੰਚ ਗੁਰਬਖਸ਼ੀਸ਼ ਸਿੰਘ, ਸਮੁੱਚੀ ਪੰਚਾਇਤ ਤੋਂ ਇਲਾਵਾ ਪਾਲ ਸਿੰਘ, ਅਮ੍ਰਿੰਤਪਾਲ ਸਿੰਘ, ਮਨਜੀਤ ਸਿੰਘ, ਸਤਿਗੁਰ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ, ਰਾਜਵਿੰਦਰ ਸਿੰਘ, ਅਰਸ਼ਦੀਪ ਸਿੰਘ, ਜਗਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਲਾਲ ਸਿੰਘ, ਹਨੀ ਸਿੰਘ ਤੇ ਪਿੰਡ ਵਾਸੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …