ਪਿੰਡ ਫਤਾਹਪੁਰ ਵਿਖੇ ਸਾਢੇ ਤੇਰਾਂ ਕਿਲੇ ਜ਼ਮੀਨ ਤੋਂ ਛਡਾਇਆ ਨਜਾਇਜ਼ ਕਬਜ਼ਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੁੰ ਕਿਸੇ ਵੀ ਤਰ੍ਹਾ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅੱਜ ਕੇਂਦਰੀ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪਿੰਡ ਫਤਾਹਪੁਰ ਵਿਖੇ ਮੰਨੇ ਵਾਲੀ ਸਰਕਾਰ ਦੇ ਦਰਬਾਰ ਨਜ਼ਦੀਕ ਨਗਰ ਨਿਗਮ ਦੀ 135 ਕਿਲੇ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਾਉਣ ਉਪਰੰਤ ਕੀਤਾ।ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਹਲਕੇ ਵਿੱਚ ਸਰਕਾਰੀ ਜ਼ਮੀਨਾਂ ਤੇ ਕੋਈ ਵੀ ਨਜਾਇਜ਼ ਕਾਬਜ਼ਾ ਨਹੀਂ ਰਹਿਣ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਇਸ ਜ਼ਮੀਨ ‘ਤੇ ਪਿਛਲੇ 15 ਸਾਲਾ ਤੋ ਨਜਾਇਜ਼ ਕਬਜ਼ਾ ਸੀ ਅਤੇ ਇਸ ਦਾ ਕੋਈ ਠੇਕਾ ਵੀ ਨਹੀਂ ਸੀ ਦਿੱਤਾ ਜਾ ਰਿਹਾ।
ਉਨਾਂ ਕਿਹਾ ਕਿ ਪਿੰਡ ਵਾਲਿਆਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਇਸ ਨਗਰ ਨਿਗਮ ਦੀ ਜ਼ਮੀਨ ‘ਤੇ ਨਜ਼ਾਇਜ਼ ਕਬਜ਼ਾ ਹੈ।ਇਸ ਲਈ ਕਾਬਜ਼ਕਾਰਾਂ ਦਾ ਸਰਕਾਰੀ ਰਿਕਾਰਡ ਚੈਕ ਕਰਵਾਇਆ ਗਿਆ ਸੀ ਅਤੇ ਇਹ ਜ਼ਮੀਨ ਨਗਰ ਨਿਗਮ ਦੀ ਹੈ ਅਤੇ ਅੱਜ ਨਜਾਇਜ਼ ਕਬਜ਼ਾ ਹਟਾਇਆ ਗਿਆ ਹੈ।